ਅੰਮ੍ਰਿਤਸਰ, 9 ਮਈ – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ‘ਚ ਅੱਜ ਪਿੰਡਾਂ ਵਿੱਚ ਜਥੇ ਮਾਰਚ ਕਰਕੇ ਕੈਪਟਨ ਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ।ਕੋਰੋਨਾ ਮਹਾਮਾਰੀ ਦੀ
ਆੜ ਵਿੱਚ ਕੀਤੇ ਜਾ ਰਹੇ ਜ਼ਬਰੀ ਲਾਕਡਾਊਨ ਦੇ ਖਿਲਾਫ ਚੱਬਾ ਵਿਖੇ ਅੰਮ੍ਰਿਤਸਰ-ਹਰੀਕੇ ਹਾਈਵੇਅ ‘ਤੇ ਜ਼ੋਨ ਪ੍ਰਧਾਨ ਗੁਰਦੇਵ ਸਿੰਘ ਵਰਪਾਲ ਦੀ ਅਗਵਾਈ ‘ਚ ਕੀਤੇ ਰੋਸ ਪ੍ਰਦਰਸ਼ਨ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਲਾਕਡਾਊਨ ਕੋਰੋਨਾ ਦਾ ਕੋਈ ਹੱਲ ਨਹੀਂ ਹੈ।ਸਰਕਾਰ ਕੋਵਿਡ ਦਾ ਕੋਈ ਵਿਗਿਆਨਕ ਤਰੀਕੇ ਨਾਲ ਹੱਲ ਕਰਨ ਦੀ ਬਜ਼ਾਏ ਤਾਲਾਬੰਦੀ ਲਗਾ ਕੇ ਛੋਟੇ ਦੁਕਾਨਦਾਰਾਂ, ਵਪਾਰੀਆਂ ਦਾ ਕਾਰੋਬਾਰ ਤਬਾਹ ਕਰਨ ‘ਤੇ ਤੁਲੀ ਹੋਈ ਹੈ।ਉਨਾਂ ਕਿਹਾ ਕਿ ਇਸ ਦੇ ਖਿਲਾਫ ਅੱਜ ਪੂਰੇ ਪੰਜਾਬ ‘ਚ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਹੁਣ ਦੇਸ਼ ਦੇ ਸਾਰੇ ਵਰਗ ਇਕਮੁੱਠ ਹੋ ਚੁੱਕੇ ਹਨ।
ਇਸ ਸਮੇਂ ਨਿਸ਼ਾਨ ਸਿੰਘ, ਕੁਲਦੀਪ ਸਿੰਘ ਚੱਬਾ, ਡਾਕਟਰ ਬਲਵਿੰਦਰ ਸਿੰਘ, ਹਰਕੀਰਤ ਸਿੰਘ ਇੱਬਣ, ਚਰਨਜੀਤ ਸਿੰਘ ਸ਼ਫੀਪੁਰ, ਬਲਦੇਵ ਸਿੰਘ, ਪ੍ਰਗਟ ਸਿੰਘ, ਅਕਾਸ਼ਦੀਪ ਸਿੰਘ ਵਰਪਾਲ, ਹਰਦੇਵ ਸਿੰਘ ਸਾਂਘਣਾ, ਅਮਰਦੀਪ ਸਿੰਘ ਮੰਡਿਆਲਾ, ਬਲਦੇਵ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media