ਜੇਲ੍ਹ ਨੂੰ ਦਿੱਤੇ ਜਾਣਗੇ 50 ਆਕਸੀਮੀਟਰ ਮਿਸ਼ਨ ਫਤਿਹ ਕਿੱਟਾਂ
ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਕਰੋਨਾ ਦੀ ਦੂਜੀ ਲਹਿਰ ਤੇਜੀ ਨਾਲ ਆਪਣੇ ਪੰੈਰ ਪਸਾਰ ਰਹੀ ਹੈ ਅਤੇ ਜੇਲਾ੍ਹ ਵਿਚ ਬੰਦ ਕੈਦੀਆਂ ਨੂੰ ਬਚਾਉਣ ਲਈ
ਰਾਜ ਭਰ ਦੀਆਂ ਸਾਰੀਆਂ ਜੇਲ੍ਹਾਂ ਵਿਚ ਪੁਖਤਾ ਪ੍ਰਬੰਧ ਕੀਤੇ ਗਏ ਹਨ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਜਿੰਦਰ ਸਿੰਘ ਰੰਧਾਵਾ ਜੇਲ੍ਹ ਮੰਤਰੀ ਪੰਜਾਬ ਨੇ ਅੰਮ੍ਰਿਤਸਰ ਜੇਲ੍ਹ ਦਾ ਨਿਰੀਖਣ ਕਰਨ ਸਮੇਂ ਕੀਤਾ।
ਮੰਤਰੀ ਰੰਧਾਵਾ ਨੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਦੱਸਿਆ ਕਿ ਅੰਮਿ੍ਰਤਸਰ ਜੇਲ੍ਹ ਦੇ ਸਾਰੇ ਮੁਲਾਜ਼ਮਾਂ ਵਲੋ ਕਰੋਨਾ ਦਾ ਟੀਕਾ ਲਗਵਾ ਲਿਆ ਗਿਆ ਹੈ।ਜੇਲ੍ਹ ਦੀ ਸੁਰੱਖਿਆ ਕਰ ਰਹੇ ਪੈਸਕੋ, ਹੋਮਗਾਰਡ, ਸੀ.ਆਰ.ਪੀ.ਐਫ, ਆਈ.ਆਰ.ਬੀ ਦੇ 570 ਮੁਲਾਜ਼ਮਾਂ ਵਲੋ ਕਰੋਨਾ ਦਾ ਟੀਕਾ ਲਗਵਾਇਆ ਗਿਆ ਹੈ ਅਤੇ ਇਸੇ ਤਰ੍ਹਾਂ 45 ਸਾਲ ਤੋਂ ਉਪਰ ਦੀ ਉਮਰ ਵਾਲੇ 462 ਕੈਦੀਆਂ ਨੂੰ ਵੀ ਕਰੋਨਾ ਦੀ ਵੈਕਸੀਨ ਲਗਾ ਦਿੱਤੀ ਗਈ ਹੈ।30 ਫੀਸਦੀ ਤੋ ਜਿਆਦਾ ਕੈਦੀਆਂ ਨੇ ਟੀਕਾਕਰਨ ਦੀ ਦੂਜੀ ਡੋਜ਼ ਵੀ ਲਗਵਾ ਲਈ ਹੈ।ਜੇਲ੍ਹ ਮੰਤਰੀ ਨੇ ਦੱਸਿਆ ਕਿ ਜੇਲ੍ਹ ਵਿਚ ਬੰਦ ਸਾਰੇ ਕੈਦੀਆਂ ਦਾ ਟੀਕਾਕਰਨ ਕੀਤਾ ਜਾਵੇਗਾ।ਰੰਧਾਵਾ ਨੇ ਦੱਸਿਆ ਕਿ ਜੇਲ੍ਹ ਨੂੰ 50 ਆਕਸੀਮੀਟਰ ਦੇ ਨਾਲ ਨਾਲ ਮਿਸ਼ਨ ਫਤਿਹ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।ਜੇਲ੍ਹ ਮੰਤਰੀ ਵਲੋਂ ਜੇਲ੍ਹ ਦਾ ਦੋਰਾ ਦੌਰਾਨ ਰੰਧਾਵਾ ਨੇ ਕੈਦੀਆਂ ਲਈ ਬਣ ਰਹੇ ਖਾਣੇ ਦਾ ਵੀ ਨਿਰੀਖਣ ਕੀਤਾ ਅਤੇ ਜੇਲ੍ਹ ਅੰਦਰ ਸਥਿਤ ਹਸਪਤਾਲ ਅਤੇ ਕੈਦੀਆਂ ਵਲੋ ਬਣਾਏ ਜਾ ਰਹੇ ਕਪੜੇ ਦਾ ਕੰਮ ਵੀ ਦੇਖਿਆ।
ਜੇਲ੍ਹ ਸੁਪਰਡੈਟ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਹਸਪਤਾਲ ਅੰਦਰ ਸਾਰੀਆਂ ਸਹੂਲਤਾਂ ਮੋਜ਼ਦ ਹਨ ਅਤੇ ਓਟ ਕੇਂਦਰਾਂ ਰਾਹੀਂ ਨਸ਼ ਤੋਂ ਪੀੜਤ ਵਿਅਕਤੀਆਂ ਦਾ ਇਲਾਜ਼ ਵੀ ਕੀਤਾ ਜਾਂਦਾ ਹੈ। ਜੇਲ੍ਹ ਸੁਪਰਡੈਟ ਨੇ ਦੱਸਿਆ ਕਿ ਜੇਲ੍ਹ ਵਿਚ ਬੰਦ ਇਸਤਰੀ ਕੈਦੀਆਂ ਦੇ ਪਾਜ਼ਟਿਵ ਹੋਣ ‘ਤੇ ਸਰਕਾਰ ਵਲੋਂ ਮਲੇਰਕੋਟਲਾ ਜੇਲ੍ਹ ਵਿਖੇ ਬਣਾਈ ਗਈ ਕੋਵਿਡ ਵਾਰਡ ਵਿਚ ਸਿਫਟ ਕਰ ਦਿੱਤਾ ਗਿਆ ਸੀ।
ਰੰਧਾਵਾ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਕੈਦੀਆਂ ਲਈ ਟੀਕਾਕਰਨ, ਮਾਸਕ ਅਤੇ ਸੈਨੀਟਾਈਜੇਸ਼ਨ ਦੀ ਸਹੂਲਤ ਦੇ ਨਾਲ ਡਾਕਟਰੀ ਸੇਵਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ।ਉਨਾਂ੍ਹ ਕਿਹਾ ਕਿ ਬੈਰਕਾਂ ਨੂੰ ਸਮੇ ਸਮੇ ਸਿਰ ਸੈਨੀਟਾਈਜ਼ ਵੀ ਕੀਤਾ ਜਾ ਰਿਹਾ ਹੈ ਅਤੇ ਬੈਰਕਾਂ ਵਿਚ ਸੋਸ਼ਲ ਡਿਸਟਿੰਗ ਤਹਿਤ ਕੈਦੀਆਂ ਨੂੰ ਰੱਖਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੈਦੀਆਂ ਲਈ 24 ਘੰਟੇ ਡਾਕਟਰੀ ਸੇਵਾਵਾਂ ਮੁਹੱਈਆ ਕਰਨੀਆਂ ਯਕੀਨੀ ਬਣਾਈਆਂ ਜਾਣ।ਉਨ੍ਹਾਂ ਕਿਹਾ ਕਿ ਪ੍ਰਮੁੱਖ ਸਕੱਤਰ ਸਿਹਤ ਹੁਸਨ ਲਾਲ ਨੂੰ ਵੱਡੀਆਂ ਜੇਲ੍ਹਾਂ ਲਈ 50-50 ਅਤੇ ਛੋਟੀਆਂ ਜੇਲ੍ਹਾਂ ਲਈ 15-15 ਔਕਸੀਮੀਟਰਾਂ ਦਾ ਪ੍ਰਬੰਧ ਕਰਨ ਲਈ ਆਖਿਆ ਗਿਆ ਹੈ।
ਜੇਲ੍ਹ ਮੰਤਰੀ ਨੇ ਅੱਗੇ ਕਿਹਾ ਕਿ ਜੇਲ੍ਹ ਵਿਭਾਗ ਵੱਲੋਂ ਕੋਵਿਡ ਨੂੰ ਦੇਖਦਿਆਂ ਚਾਰ ਜੇਲ੍ਹਾਂ ਨੂੰ ਕੋਵਿਡ ਪਾਜ਼ੇਟਿਵ ਕੈਦੀਆਂ ਲਈ ਰਾਖਵਾਂ ਰੱਖਿਆ ਗਿਆ ਹੈ।ਜਿਨ੍ਹਾਂ ਵਿੱਚੋਂ ਜ਼ਿਲਾ ਜੇਲ੍ਹ ਲੁਧਿਆਣਾ, ਮੋਗਾ ਤੇ ਸਪੈਸ਼ਲ ਜੇਲ੍ਹ ਬਠਿੰਡਾ ਵਿਖੇ ਪੁਰਸ਼ ਅਤੇ ਮਾਲੇਰਕੋਟਲਾ ਜੇਲ੍ਹ ਵਿਖੇ ਔਰਤ ਕੈਦੀਆਂ ਨੂੰ ਰੱਖਿਆ ਜਾਂਦਾ ਹੈ।ਇਸ ਤੋ ਪਹਿਲਾਂ ਜੇਲ੍ਹ ਮੰਤਰੀ ਦੇ ਜੇਲ੍ਹ ਵਿਖੇ ਪਹੰੁਚਣ ਤੇ ਜੇਲ੍ਹ ਗਾਰਦ ਵਲੋ ਉਨਾਂ੍ਹ ਨੂੰ ਸਲਾਮੀ ਵੀ ਦਿੱਤੀ ਗਈ।
ਜੇਲ੍ਹ ਦੇ ਦੌਰੇ ਸਮੇਂ ਜੇਲ੍ਹ ਮੰਤਰੀ ਦੇ ਨਾਲ ਪੁਲੀਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਵਧੀਕ ਸੁਪਰਡੈਂਟ ਜੇਲ੍ਹ ਹੇਮੰਤ ਸ਼ਰਮਾ, ਐਸ.ਡੀ.ਐਮ ਸ਼੍ਰੀਮਤੀ ਇਨਾਯਤ ਗੁਪਤਾ, ਏ.ਸੀ.ਪੀ ਸੰਜੀਵ ਕੁਮਾਰ, ਐਮ.ਡੀ ਕੋਆਪਰੇਟਿਵ ਨਵਪ੍ਰੀਤ ਸਿੰਘ, ਡੀ.ਐਸ.ਪੀ ਰਾਜ ਨਵਦੀਪ ਸਿੰਘ ਵੀ ਹਾਜ਼ਰ ਸਨ।
Punjab Post Daily Online Newspaper & Print Media