ਕਿਹਾ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਿਆਸਤ ਤੋਂ ਉਪਰ ਉਠ ਕੇ ਕੋਰੋਨਾ ਮਹਾਂਮਾਰੀ ਖਿਲਾਫ ਇਕਜੁੱਟ ਹੋਣ ਦੀ ਲੋੜ
ਧੂਰੀ, 10 ਮਈ (ਪ੍ਰਵੀਨ ਗਰਗ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸਾਬਕਾ ਚੇਅਰਮੈਨ ਕਾਂਗਰਸੀ
ਆਗੂ ਹੰਸ ਰਾਜ ਗੁਪਤਾ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਵਿਰੋਧੀ ਬਣਾਏ ਕਾਨੂੰਨਾਂ ਦੇ ਵਿਰੋਧ ਵਿੱਚ ਅਤੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ ਦੇਸ਼ ਵਿੱਚ ਫੈਲੀ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਕੇਂਦਰ ਸਰਕਾਰ ਨੂੰ ਲੰਮੇਂ ਸਮੇਂ ਦੇ ਧਰਨਿਆਂ ‘ਤੇ ਬੈਠੇ ਕਿਸਾਨਾਂ ਨਾਲ ਇਨਸਾਨੀਅਤ ਅਤੇ ਹਮਦਰਦੀ ਵਾਲਾ ਰਵੱਈਆ ਅਪਨਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਦੇਸ਼ ਇਸ ਵੇਲੇ ਕੋਰੋਨਾ ਦੇ ਚੱਲਦਿਆਂ ਗੰਭੀਰ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਪਿਛਲੇ ਪੰਜ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਕਿਸਾਨ ਦਿੱਲੀ ਦੀਆਂ ਸੜਕਾਂ ‘ਤੇ ਰੁਲਣ ਲਈ ਮਜ਼ਬੂਰ ਹੋਏ ਬੈਠੇ ਹਨ।ਇਸ ਦੇ ਬਾਵਜ਼ੂਦ ਮੋਦੀ ਸਰਕਾਰ ਦਾ ਰਵੱਈਆ ਲੋਕਤੰਤਰ ਦੀ ਬਜ਼ਾਏ ਕਿਸੇ ਤਾਨਾਸ਼ਾਹ ਸਰਕਾਰ ਵਰਗਾ ਬਣਿਆ ਹੋਇਆ ਹੈ।ਉਹਨਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਇਹ ਕਾਨੂੰਨ ਪਸੰਦ ਹੀ ਨਹੀਂ ਹਨ ਤਾਂ ਫਿਰ ਕੇਂਦਰ ਨੇ ਜ਼ਿੱਦ ਕਿਉਂ ਫੜੀ ਹੈ।
ਉਹਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਕੇਂਦਰ ਵੱਲੋਂ ਪੰਜਾਬ ਨਾਲ ਵੈਕਸੀਨ ਅਤੇ ਆਕਸੀਜਨ ਆਦਿ ਦੀ ਸਪਲਾਈ ਨੂੰ ਲੈ ਕੇ ਵੀ ਪੱਖਪਾਤ ਕੀਤਾ ਜਾ ਰਿਹਾ ਹੈ।ਇਸ ਲਈ ਅਜਿਹੇ ਸੰਕਟ ਸਮੇਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕ ਪਲੇਟਫਾਰਮ ‘ਤੇ ਇਕੱਠੇ ਹੋ ਕੇ ਕੇਵਲ ਤੇ ਕੇਵਲ ਇਸ ਮਹਾਂਮਾਰੀ ਦੇ ਖਿਲਾਫ ਡਟਣਾ ਚਾਹੀਦਾ ਹੈ ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media