ਪਠਾਨਕੋਟ, 10 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਜਿਲ੍ਹਾ ਪ੍ਰਸਾਸਨ ਵੱਲੋਂ ਸਾਲ 2021 ਲਈ ਕਣਕ ਦੀ ਆਮਦ ਦਾ ਟੀਚਾ 60792
ਮੀਟਰਿਕ ਟਨ ਨਿਰਧਾਰਤ ਕੀਤਾ ਗਿਆ ਸੀ।ਪਰ ਇਸ ਸਾਲ ਕਣਕ ਦੀ ਫਸਲ ਜਿਲ੍ਹਾ ਪਠਾਨਕੋਟ ਵਿੱਚ ਪਹਿਲਾ ਨਾਲੋਂ ਚੰਗੀ ਹੋਣ ਕਰਕੇ ਸ਼ਨੀਵਾਰ ਤੱਕ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ ਕਣਕ ਦੀ ਆਮਦ ਕਰੀਬ 80 ਹਜਾਰ ਮੀਟਰਿਕ ਟਨ ਦੇ ਨਜ਼ਦੀਕ ਪਹੰੁਚ ਗਈ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਵੱਖ-ਵੱਖ ਮੰਡੀਆਂ ਵਿੱਚ 79719 ਮੀਟਰਿਕ ਟਨ ਕਣਕ ਪਹੁੰਚੀ ਹੈ।ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 79704 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਹੁਣ ਤੱਕ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗ੍ਰੇਟ ਵੱਲੋਂ 27359 ਮੀਟਰਿਕ ਟਨ, ਮਾਰਕਫੈਡ ਵੱਲੋਂ 13395 ਮੀਟਰਿਕ ਟਨ, ਪਨਸਪ ਵੱਲੋਂ 14579 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 9957 ਮੀਟਰਿਕ ਟਨ, ਐਫ.ਸੀ.ਆਈ ਵੱਲੋਂ 14414 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਵਿਭਾਗੀ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਕਣਕ ਦੀ ਲਿਫਟਿੰਗ ਦੇ ਕੰਮ ਨੂੰ ਹੋਰ ਤੇਜ਼ੀ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਮੰਡੀਆਂ ਵਿੱਚ ਕਣਕ ਦੀ ਆਮਦ ਨੇ ਜਿਆਦਾ ਤੇਜੀ ਲਿਆਂਦੀ ਹੈ, ਉਨ੍ਹਾਂ ਕਿਹਾ ਕਿ ਇਹ ਇੱਕ ਬਹੁਤ ਹੀ ਵਧੀਆਂ ਉਪਰਾਲਾ ਸੀ ਕਿ ਕੋਵਿਡ ਦੀ ਦੂਸਰੀ ਲਹਿਰ ਦੇ ਚਲਦਿਆਂ ਵੀ ਬਹੁਤ ਹੀ ਯੋਜਨਾ ਨਾਲ ਕਣਕ ਮੰਡੀਆਂ ਵਿੱਚੋਂ ਕਣਕ ਦੀ ਖਰੀਦ ਕੀਤੀ ਗਈ ਅਤੇ ਕਿਸੇ ਵੀ ਕਿਸਾਨ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਗਈ।ਉਨ੍ਹਾਂ ਕਿਹਾ ਕਿ ਸਾਰੇ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਹੈ ਕਿ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ ਤਾਂ ਜੋ ਜਿਲ੍ਹੇ ਅੰਦਰ ਕਰੋਨਾ ਦੇ ਪ੍ਰਭਾਵ ਨੂੰ ਖਤਮ ਕੀਤਾ ਜਾ ਸਕੇ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media