Monday, December 23, 2024

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਹਰਮਿੰਦਰ ਸਿੰਘ ਫਰੀਡਮ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 10 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਤੇ ਸਮੂਹ ਅਹੁੱਦੇਦਾਰਾਂ ਵੱਲੋਂ ਕੌਂਸਲ ਦੇ ਜੁਆਇੰਟ ਸਕੱਤਰ ਹਰਮਿੰਦਰ ਸਿੰਘ ਫਰੀਡਮ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਣੇ ਦੁੱਖ ਦਾ ਇਜ਼ਹਾਰ ਕੀਤਾ ਹੈ।ਮੈਨੇਜ਼ਮੈਂਟ ’ਚ ਬਤੌਰ ਫ਼ਾਇਨਾਂਸ ਸਕੱਤਰ ਅਤੇ ਜੁਆਇੰਟ ਸਕੱਤਰ (ਪਬਲਿਕ ਸਕੂਲ) ਵਜੋਂ ਸੇਵਾ ਨਿਭਾਅ ਰਹੇ ਹਰਮਿੰਦਰ ਸਿੰਘ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤੇ ਅੱਜ ਇੱਥੇ ਨਿੱਜੀ ਹਸਪਤਾਲ ’ਚ ਉਨਾਂ ਨੇ ਆਪਣੇ ਸਵਾਸ ਤਿਆਗ ਦਿੱਤੇ।
                ਛੀਨਾ ਨੇ ਹਰਮਿੰਦਰ ਫ਼ਰੀਡਮ ਦੇ ਦਿਹਾਂਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਦਿਆਂ ਕਿਹਾ ਕਿ ਹਰਮਿੰਦਰ ਸਿੰਘ ਨੂੰ ਬਹੁਤ ਹੀ ਨੇਕ ਸੁਭਾਅ ਦੇ ਮਾਲਕ ਸਨ ਅਤੇ ਹਮੇਸ਼ਾਂ ਹੀ ਖ਼ਾਲਸਾ ਸੰਸਥਾ ਅਧੀਨ ਆਉਂਦੀਆਂ ਵਿੱਦਿਅਕ ਸੰਸਥਾਵਾਂ ਦੀ ਉਨਤੀ ਅਤੇ ਤਰੱਕੀ ਲਈ ਜੀਅ ਤੋੜ ਯਤਨ ਕਰਦੇ ਰਹੇ।ਉਨ੍ਹਾਂ ਕਿਹਾ ਕਿ ਸਵ: ਹਰਮਿੰਦਰ ਸਿੰਘ ਦਾ ਜਨਮ 1 ਜੂਨ 1941 ਨੂੰ ਸਿਆਲਕੋਟ, ਹੁਣ ਪਾਕਿਸਤਾਨ ਵਿਖੇ ਹੋਇਆ ਅਤੇ ਉਨ੍ਹਾਂ ਨੇ ਲਾਅ ਗ੍ਰੈਜ਼ੂਏਸ਼ਨ ਪੰਜਾਬ ਯੂਨੀਵਰਸਿਟੀ ਤੋਂ ਕੀਤੀ।ਉਹ ਫਰੀਡਮ ਇੰਡਸਟਰੀ ਦੇ ਐਮ.ਡੀ ਸਨ ਅਤੇ ਚੀਫ਼ ਖ਼ਾਲਸਾ ਦੀਵਾਨ ਨਾਲ ਵੀ ਜੁੜੇ ਰਹੇ ਅਤੇ ਵੱਖ-ਵੱਖ ਅਹੁੱਦਿਆਂ ’ਤੇ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਹ ਸੰਸਥਾ ਦੇ ਪ੍ਰਧਾਨ ਵੀ ਰਹੇ। ਉਨ੍ਹਾਂ ਨੇ ਇੰਡਸਟਰੀਲਿਸਟ ਦੇ ਤੌਰ ’ਤੇ ਕਈ ਐਵਾਰਡ ਆਪਣੇ ਨਾਂਅ ’ਤੇ ਦਰਜ਼ ਕਰਵਾਏ ਅਤੇ ਉਹ ਵੱਖ-ਵੱਖ ਇੰਡਸਟਰੀਅਲ ਵੈਲਫ਼ੇਅਰ ਐਸੋਸੀਏਸ਼ਨਾਂ ਦੀ ਅਗਵਾਈ ਕਰਦੇ ਰਹੇ ਤੇ ਉਨਾਂ ਵੱਖ-ਵੱਖ ਮੁਲਕਾਂ ਦਾ ਦੌਰਾ ਵੀ ਕੀਤਾ।ਉਹ ਆਪਣੇ ਪਿੱਛੇ ਦੋ ਪੁੱਤਰ ਬਰਿੰਦਰ ਸਿੰਘ, ਰਾਜਬੀਰ ਸਿੰਘ ਅਤੇ ਲੜਕੀ ਮਨਜੋਤ ਕੌਰ ਨੂੰ ਛੱਡ ਗਏ।
                ਰਜਿੰਦਰ ਮੋਹਨ ਛੀਨਾ ਨੇ ਅਰਦਾਸ ਕੀਤੀ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸ ਮੌਕੇ ਖ਼ਾਲਸਾ ਕਾਲਜ ਅਧੀਨ ਆਉਂਦੇ ਵਿੱਦਿਅਕ ਅਦਾਰਿਆਂ ਦੇ ਸਮੂਹ ਪ੍ਰਿੰਸੀਪਲਾਂ, ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਵਲੋਂ ਵੀ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …