ਅੰਮ੍ਰਿਤਸਰ, 10 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਮਿਸ਼ਨਰੀ ਕਾਲਜ਼ ਲੁਧਿਆਣਾ ਦੇ ਚੇਅਰਮੈਨ ਪ੍ਰਿੰਸੀਪਲ ਹਰਭਜਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਪ੍ਰਿੰਸੀਪਲ ਹਰਭਜਨ ਸਿੰਘ ਨੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਯੋਗਦਾਨ ਪਾਇਆ ਹੈ।ਉਨ੍ਹਾਂ ਆਪਣੀ ਜ਼ਿੰਦਗੀ ਦਾ ਹਰ ਪਲ ਪ੍ਰਚਾਰ ਦੇ ਲੇਖੇ ਲਗਾਉਂਦਿਆਂ ਸਿੱਖ ਇਤਿਹਾਸ ਤੇ ਗੁਰਬਾਣੀ ਦੇ ਸਿਧਾਂਤਾਂ ਨੂੰ ਸੰਗਤਾਂ ਤੱਕ ਪਹੁੰਚਾਉਣ ਦਾ ਕਾਰਜ਼ ਕੀਤਾ ਅਤੇ ਬਹੁਤ ਸਾਰੇ ਨੌਜੁਆਨਾਂ ਨੂੰ ਸਿੱਖੀ ਦੀ ਖੁਸ਼ਬੂ ਦੇ ਕੇ ਪੰਥਪ੍ਰਸਤੀ ਦਾ ਪਾਠ ਪੜ੍ਹਾਇਆ।ਉਨ੍ਹਾਂ ਦੁਆਰਾ ਸਿੱਖ ਮਿਸ਼ਨਰੀ ਕਾਲਜ ਸ਼ੁਰੂ ਕਰ ਕੇ ਲੱਖਾਂ ਬੱਚਿਆਂ ਨੂੰ ਗੁਰਮਤਿ ਨਾਲ ਜੋੜਿਆ ਗਿਆ। ਸਰਲ ਢੰਗ ਨਾਲ ਸਿੱਖੀ ਬਾਰੇ ਜਾਣਕਾਰੀ ਦੇਣ ਦਾ ਉਦਮ ਕਰਕੇ ਪ੍ਰਿੰਸੀਪਲ ਹਰਭਜਨ ਸਿੰਘ ਨੇ ਸਿੱਖੀ ਪ੍ਰਚਾਰ ਲਈ ਵੱਡਾ ਵਰਗ ਤਿਆਰ ਕੀਤਾ।
ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪ੍ਰਿੰਸੀਪਲ ਹਰਭਜਨ ਸਿੰਘ ਦਾ ਅਕਾਲ ਚਲਾਣਾ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।ਉਨਾਂ ਪ੍ਰਿੰਸੀਪਲ ਹਰਭਜਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖ਼ਸ਼ਣ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …