ਅੰਮ੍ਰਿਤਸਰ, 10 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਚੀਫ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ
ਹਰਮਿੰਦਰ ਸਿੰਘ ਫਰੀਡਮ ਦੇ ਅਕਾਲ ਚਲਾਣਾ ਕਰ ਜਾਣ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ।ਉਨਾਂ ਨੇ ਕਿਹਾ ਕਿ ਹਰਮਿੰਦਰ ਸਿੰਘ ਨੇ ਲੰਮਾਂ ਸਮਾਂ ਚੀਫ ਖ਼ਾਲਸਾ ਦੀਵਾਨ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਹਨ।ਕਮੇਟੀ ਪ੍ਰਧਾਨ ਨੇ ਹਰਮਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਹਰਮਿੰਦਰ ਸਿੰਘ ਫਰੀਡਮ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media