Thursday, June 11, 2026

ਕਰੋਨਾ ਮਹਾਂਮਾਰੀ ਦੌਰਾਨ ਧਾਰਮਿਕ ਸੰਸਥਾਵਾਂ ਦਾ ਉੱਘਾ ਯੋਗਦਾਨ-ਡਿਪਟੀ ਕਮਿਸ਼ਨਰ

ਸੰਗਤ ਏਡ ਯੂ.ਕੇ ਨੇ ਜਿਲ੍ਹਾ ਪ੍ਰਸਾਸ਼ਨ ਨੂੰ ਮੁਹੱਈਆ ਕਰਵਾਏ 40 ਆਕਸੀਜਨ ਸਿਲੰਡਰ

ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਸੇਵਾ ਲਈ ਜਿਥੇ ਕਈ ਨਿੱਜੀ ਸੰਸਥਾਵਾਂ ਵੱਧ ਚੜ ਕੇ ਅੱਗੇ ਆਈਆਂ ਹਨ ਉਥੇ ਕਈ ਧਾਰਮਿਕ ਸੰਸਥਾਵਾਂ ਵਲੋਂ ਵੀ ਆਪਣਾ ਲੋਕ ਭਲਾਈ ਲਈ ਵੱਡੇ ਪੱਧਰ ‘ਤੇ ਯੋਗਦਾਨ ਪਾਇਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ।ਇਸ ਸਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸੰਗਤ ਏਡ ਯੂ.ਕੇ ਦੀ ਸੰਸਥਾ ਵਲੋਂ ਬਾਬਾ ਜਗਤਾਰ ਸਿੰਘ ਕਾਰ ਸੇਵਾ ਤਰਨਤਾਰਨ ਵਾਲਿਆਂ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸਾਸ਼ਨ ਨੂੰ ਕੋਵਿਡ-19 ਦੇ ਮਰੀਜ਼ਾਂ ਲਈ 40 ਆਕਸੀਜਨ ਸਿਲੰਡਰ ਭੇਂਟ ਕੀਤੇ ਹਨ।ਖਹਿਰਾ ਨੇ ਦੱਸਿਆ ਇਸ ਸਮੇਂ ਕੋਵਿਡ ਦੇ ਮਰੀਜਾਂ ਲਈ ਆਕਸੀਜਨ ਹੀ ਸਭ ਤੋਂ ਪਹਿਲਾਂ ਸੰਜੀਵਨੀ ਬੂਟੀ ਦਾ ਕੰਮ ਕਰਦੀ ਹੈ ਅਤੇ ਕਈ ਹਸਪਤਾਲਾਂ ਵਿੱਚ ਖਾਲੀ ਸਿਲੰਡਰਾਂ ਕਾਫੀ ਘਾਟ ਮਹਿਸੂਸ ਹੋ ਰਹੀ ਹੈ ਜਾਂ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਲੀਕੁਇਡ ਆਕਸੀਜਨ ਦੀ ਮੁਸ਼ਕਲ ਆਉਂਦੀ ਹੈ ਤਾਂ ਸਿਲੰਡਰਾਂ ਨੂੰ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ।
ਉਨ੍ਹਾਂ ਸੰਗਤ ਏਡ ਯੂ:ਕੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਹਾਡੇ ਇਸ ਉਪਰਾਲੇ ਨਾਲ ਸਾਨੂੰ ਕਾਫੀ ਰਾਹਤ ਮਿਲੇਗੀ।ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਮਾਝੇ ਵਿੱਚੋਂ ਪਾਠਾਨਕੋਟ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ ਅਤੇ ਜਲੰਧਰ ਤੋਂ ਵੀ ਐਲ 3 ਦੇ ਕਾਫੀ ਮਰੀਜ਼ ਆ ਰਹੇ ਰਹੇ ਹਨ ਜਿੰਨਾਂ ਨੂੰ ਆਕਸੀਜਨ ਦੀ ਕਾਫੀ ਲੋੜ ਹੁੰਦੀ ਹੈ।ਉਨ੍ਾਂ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਨੂੰ ਕੋਵਿਡ ਮਹਾਂਮਾਰੀ ਦੇ ਲੱਛਣ ਮਹਿਸੂਸ ਹੁੰਦੇ ਹਨ ਤਾਂ ਤੁਰੰਤ ਕੋਵਿਡ ਟੈਸਟ ਕਰਵਾਇਆ ਜਾਵੇ।ਉਨ੍ਹਾਂ ਕਿਹਾ ਕਿ ਇਹ ਟੈਸਟ ਹਰ ਸਰਕਾਰੀ ਹਸਪਤਾਲ ਤੇ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਬਿਲਕੁੱਲ ਮੁਫ਼ਤ ਕੀਤੇ ਜਾਂਦੇ ਹਨ।
                 ਖਹਿਰਾ ਨੇ ਕਿਹਾ ਕਿ ਇਸ ਨਾਜ਼ੁਕ ਸਥਿਤੀ ਨਾਲ ਨਿਪਟਣ ਲਈ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾੲਤਾਂ ਦੀ ਪਾਲਣਾ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੇਵਜਾ ਘਰ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ ਅਤੇ ਮਾਸਕ ਦੀ ਵਰਤੋ ਨੂੰ 100 ਫੀਸਦੀ ਯਕੀਨੀ ਬਣਾਉਣ ਦੀ ਲੋੜ ‘ਤੇ ਜੋਰ ਦਿੱਤਾ।ਖਹਿਰਾ ਨੇ ਦੱਸਿਆ ਕਿ ਸਾਡੇ ਸਾਰੇ ਡਾਕਟਰ ਤੇ ਪੈਰਾ ਮੈਡੀਕਲ ਸਟਾਫ ਇਸ ਔਖੀ ਘੜੀ ਵਿੱਚ ਦਿਨ ਰਾਤ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਾਤਲਾਂ ਵਿੱਚ ਕੋਵਿਡ 19 ਦੇ ਇਲਾਜ਼ ਲਈ ਕੋਈ ਵੀ ਫੀਸ ਨਹੀਂ ਲਈ ਜਾਂਦੀ ਬਲਕਿ ਬਿਲਕੁਲ ਮੁਫ਼ਤ ਇਲਾਜ ਕੀਤਾ ਜਾਂਦਾ ਹੈ।
                 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ, ਰਣਜੀਤ ਸਿੰਘ, ਵਿਕਰਮ ਕੁਮਾਰ ਵੀ ਹਾਜਰ ਸਨ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …