ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਭਾਰਤ ਵਿਕਾਸ ਪ੍ਰੀਸ਼ਦ ਅੰਮ੍ਰਿਤਸਰ ਮੇਨ ਵਲੋਂ ਕੋਰੋਨਾ ਵਾਇਰਸ ਦੇ ਪ੍ਰਕੋਪ ਦੌਰਾਨ ਚੰਗੀਆਂ ਸੇਵਾਵਾਂ ਦੇਣ ਵਾਲੇ ਅੰਮ੍ਰਿਤਸਰ ਦੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦਾ ਸਨਮਾਨ ਸਮਰੋਹ ਕੀਤਾ ਗਿਆ।ਪ੍ਰਧਾਨ ਨੋਨੀਸ਼ ਬਹਿਲ ਸਕੱਤਰ ਸੁਮਿਤ ਪੁਰੀ ਨੇ ਡਾ. ਚਰਨਜੀਤ ਸਿੰਘ ਨੂਮ ਸਨਮਾਨਿਤ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਦੇ ਪ੍ਰਕੋਪ ਦੌਰਾਨ ਅੰਮ੍ਰਿਤਸਰ ਦੇ ਸਿਵਲ ਸਰਜਨ ਵਲੋਂ ਬਿਹਤਰੀਨ ਸੇਵਾਵਾਂ ਜਿੱਤੀਆਂ ਜਾ ਰਹੀਆਂ ਹਨ।ਕੈਮਿਸਟ ਐਸੋਸੀਏਸ਼ਨ ਪੰਜਾਬ ਪ੍ਰਧਾਨ ਸੁਰਿੰਦਰ ਦੁਗਲ ਨੇ ਭਾਰਤ ਵਿਕਾਸ ਪ੍ਰੀਸ਼ਦ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਇਹੋ ਦੀਆਂ ਸੰਸਥਾਵਾਂ ਦੇ ਸਹਿਯੋਗ ਦੇ ਨਾਲ ਹੀ ਕੋਰੋਨਾ ਵਾਇਰਸ ਵਰਗੀ ਨਾਮੁਰਾਦ ਬੀਮਾਰੀ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕਦਾ ਹੈ।
ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਭਾਰਤ ਵਿਕਾਸ ਪ੍ਰੀਸ਼ਦ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ।ਲੋਕਾਂ ਨੂੰ ਅਜੇ ਵੀ ਮਾਸਕ ਸੈਨੇਟਾਈਜ਼ਰ ਅਤੇ ਸੋਸ਼ਲ ਡਿਸਟੈਂਟ ਦਾ ਪਾਲਣ ਕਰਦੇ ਹੋਏ ਆਪਣੇ ਕੰਮਕਾਜ਼ ਕਰਨੇ ਚਾਹੀਦੇ ਹਨ ਅਤੇ ਕੋਰੋਨਾ ਵੈਕਸੀਨ ਜਰੂਰ ਲਗਾਉਣੀ ਚਾਹੀਦੀ ਹੈ।
ਇਸ ਮੌਕੇ ਜੇ.ਐਸ ਨਾਗਪਾਲ, ਅਸ਼ੋਕ ਧਵਨ, ਜੇ.ਪੀ ਖੰਨਾ ਦੀਪਕ ਅਤੇ ਹੋਰ ਮੈਂਬਰ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …