Monday, December 23, 2024

ਕੋਵਿਡ-19 ਵੈਕਸੀਨੇਸਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੈਬਿਨਾਰ ਆਯੋਜਿਤ

ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਨੇ ਵੈਬਿਨਾਰ

ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਮਹਾਂਮਾਰੀ ਤੇ ਕੋਵਿਡ-19 ਵੈਕਸੀਨੇਸ਼ਨ ਅਭਿਆਨ ਦੇ ਮੱਦੇਨਜਰ ਇਨ੍ਹਾਂ ਦਿਨੀਂ ਕੇਂਦਰ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਵਲੋਂ ਦੇਸ਼ ਭਰ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਇਸੇ ਲੜੀ ਤਹਿਤ ਇੱਕ ਵੈਬਿਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਲੋਕਾਂ ਨੂੰ ਟੀਕਾਕਰਨ ਮੁਹਿੰਮ ਤੋਂ ਇਲਾਵਾ ਕੋਰੋਨਾ ਤੋਂ ਬੱਚਣ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਗਿਆ।
                 ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੀ ਐਸੋਸੀਏਟ ਪ੍ਰੋਫੈਸਰ ਡਾਕਟਰ ਪ੍ਰੀਤੀ ਪੱਡਾ ਨੇ ਕੋਰੋਨਾ ਬਾਰੇ ਦੱਸਿਆ ਕਿ ਜੇ ਹਰ ਵਿਅਕਤੀ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਚੰਗੀ ਤਰ੍ਹਾਂ ਪਾਲਣਾ ਕਰੇ, ਤਾਂ ਇਸ ਬਿਮਾਰੀ ਤੋਂ ਕਾਫੀ ਹੱਦ ਤੱਕ ਬਚਿਆ ਜਾ ਸਕਦਾ ਹੈ।ਡਾਕਟਰ ਨੇ ਕਿਹਾ ਕਿ ਅੱਜ ਦੀ ਤਰੀਕ ਵਿੱਚ ਵੈਕਸੀਨੇਸ਼ਨ ਹੀ ਇਸ ਬਿਮਾਰੀ ਤੋਂ ਬਚਣ ਦਾ ਸਭ ਤੋਂ ਵਧੀਆ ਤਰੀਕਾ ਹੈ।ਹਾਲਾਂਕਿ ਵੈਕਸੀਨੇਸਨ ਨੂੰ 100 ਫੀਸਦ ਕਾਰਗਰ ਨਹੀਂ ਕਿਹਾ ਜਾ ਸਕਦਾ।
ਵੈਬਿਨਾਰ ਵਿੱਚ ਬੋਲਦਿਆਂ ਆਯੁਰਵੈਦਿਕ ਡਾਕਟਰ ਆਤਮਜੀਤ ਸਿੰਘ ਨੇ ਕਿਹਾ ਕਿ ਆਯੁਰਵੇਦ ਕਿਸੇ ਵੀ ਮਰੀਜ਼ ਨੂੰ ਫੌਰੀ ਤੌਰ ‘ਤੇ ਫਾਇਦਾ ਪਹੁੰਚਾਉਣ ਦੇ ਸਿਧਾਂਤ ‘ਤੇ ਕੰਮ ਨਹੀਂ ਕਰਦਾ, ਸਗੋਂ ਵੀ ਵਿਅਕਤੀ ਨੂੰ ਸਿਹਤਮੰਦ ਬਨਾਉਣ ਵਿੱਚ ਮਦਦਗਾਰ ਹੁੰਦਾ ਹੈ।
                     ਬੁਲਾਰਿਆਂ ਦਾ ਸਵਾਗਤ ਰੀਜ਼ਨਲ ਆਊਟਰੀਚ ਬਿਊਰੋ ਦੀ ਅਸਿਸਟੈਂਟ ਡਾਇਰੈਕਟਰ ਸਪਨਾ ਬੱਟਾ ਵਲੋਂ ਕੀਤਾ ਗਿਆ।ਸੂਚਨਾ ਤੇ ਪ੍ਰਸਾਰਨ ਮੰਤਰਾਲੇ ਵਲੋਂ ਕੀਤਾ ਗਿਆ ਇਹ ਉਪਰਾਲਾ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਮੋਹਰੀ ਬਣ ਕੇ ਉਭਰੇਗਾ।
              ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਫਸਰ ਗੁਰਮੀਤ ਸਿੰਘ ਨੇ ਕਿਹਾ ਕਿ ਦੇਸ਼ ਭਰ ਵਿੱਚ ਕੋਵਿਡ-19 ਮਹਾਮਾਰੀ ਵਿਰੁੱਧ ਟੀਕਾਕਰਣ ਅਭਿਆਨ ਬਹੁਤ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।ਗੁਰਮੀਤ ਸਿੰਘ ਨੇ ਕਿਹਾ, “ਵੈਕਸੀਨੇਸ਼ਨ ਮੁਹਿੰਮ ਲਈ ਕੇਂਦਰ ਸਰਕਾਰ ਵੱਡੇ ਪੱਧਰ ‘ਤੇ ਪੈਸਾ ਖਰਚ ਕਰ ਰਿਹਾ ਹੈ, ਤਾਂ ਜੋ ਇਸ ਮਹਾਂਮਾਰੀ ਦੇ ਕਹਿਰ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ ਟੀ.ਵੀ, ਰੇਡੀਓ ਅਤੇ ਹੋਰ ਸੰਚਾਰ ਸਾਧਨਾਂ ਤੋਂ ਇਲਾਵਾ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
                ਪ੍ਰੈਸ ਇਨਫਰਮੇਸ਼ਨ ਬਿਊਰੋ ਚੰਡੀਗਡ੍ਹ ਦੇ ਅਸਿਸਟੈਂਟ ਡਾਇਰੈਕਟਰ ਹਿਤੇਸ਼ ਰਾਵਤ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਰੋਨਾ ਸੰਬੰਧੀ ਸੋਸ਼ਲ ਮੀਡੀਆ ‘ਤੇ ਗ਼ਲਤ ਜਾਣਕਾਰੀਆਂ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਸਹੀ ਨਹੀਂ ਹੈ।ਇਸ ਲਈ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਈ ਜਾਣੀ ਬਹੁਤ ਜਰੂਰੀ ਹੈ।ਉਨ੍ਹਾਂ ਡਾ. ਪ੍ਰੀਤੀ ਅਤੇ ਡਾ. ਆਤਮਜੀਤ ਸਿੰਘ ਦੀ ਸ਼ਲਾਘਾ ਕੀਤੀ।
              ਇਸ ਵੈਬਿਨਾਰ ਦੌਰਾਨ ਲੋਕਾਂ ਨੇ ਕੋਰੋਨਾ ਮਹਾਂਮਾਰੀ ਅਤੇ ਵੈਕਸੀਨੇਸ਼ਨ ਅਭਿਆਨ ਬਾਰੇ ਕਈ ਤਰ੍ਹਾਂ ਦੇ ਸਵਾਲ ਕਰਕੇ ਆਪਣੇ ਸ਼ੰਕੇ ਦੂਰ ਕੀਤੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …