ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ (ਇ) ਅੰਮ੍ਰਿਤਸਰ ਪ੍ਰਿੰਸੀਪਲ ਸ੍ਰੀਮਤੀ ਜਯੋਤੀ ਬਾਲਾ ਅਤੇ ਕਾਲਜ ਕੌਂਸਲ ਡਾ. ਕੁਸਮ,
ਮਿਸ ਪਰਮਿੰਦਰ ਕੌਰ ਅਤੇ ਡਾ. ਸੁਰਿੰਦਰ ਕੌਰ ਦੀ ਅਗਵਾਈ ਵਿੱਚ ਕਾਲਜ਼ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ 400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਆਨਲਾਈਨ ਕੁਇਜ਼ ਕੰਪੀਟੀਸ਼ਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜ਼ਿੰਦਗੀ, ਸਿੱਖਿਆਵਾਂ, ਫਿਲਾਸਫੀ ਅਤੇ ਸ਼ਹਾਦਤ ਦੇ ਸਬੰਧ ਵਿਚ ਆਯੋਜਿਤ ਕੀਤਾ ਗਿਆ।ਵੱਖ-ਵੱਖ ਕਾਲਜਾਂ ਦੇ ਅੰਡਰ ਗਰੈਜੂਏਟ ਅਤੇ ਪੋਸਟ ਗਰੈਜੂਏਟ ਵਿਦਿਆਰਥੀਆਂ ਲਈ ਇਹ ਲਿੰਕ ਓਪਨ ਕੀਤਾ ਗਿਆ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਹੋ ਸਕੇ।ਲਗਭਗ ਤਿੰਨ ਸੌ ਵਿਦਿਆਰਥੀਆਂ ਨੇ ਇਸ ਵਿੱਚ ਹਿੱਸਾ ਲਿਆ।
ਇਸ ਕੁਇਜ਼ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਇਸ ਪ੍ਰੋਗਰਾਮ ਦੇ ਆਯੋਜਕ ਡਾ. ਵੰਦਨਾ ਬਜਾਜ ਅਤੇ ਪ੍ਰੋ. ਮਨਜੀਤ ਕੌਰ ਮਿਨਹਾਸ ਅਤੇ ਕਾਲਜ਼ ਦੀ ਟੈਕਨੀਕਲ ਟੀਮ ਵਿੱਚ ਮਿਸਟਰ ਸ਼ਿਵਮ, ਡਾ. ਹਰਪ੍ਰੀਤ ਅਤੇ ਮਿਸਟਰ ਲਵਪ੍ਰੀਤ ਸ਼ਾਮਲ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media