Saturday, September 26, 2026

ਬੱਚੇ ਦੇ ਜਨਮ ਦਿਨ ‘ਤੇ ਕੀਤਾ ਵਾਹਿਗੁਰੂ ਦਾ ਸ਼ੁਕਰਾਨਾ

ਅੰਮ੍ਰਿਤਸਰ, 11 ਮਈ (ਖੁਰਮਣੀਆਂ) – ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫਤਾਵਾਰੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ।ਉਪਰੰਤ ਸਰਬਤ ਦੇ ਭਲੇ ਦੀ ਅਰਦਾਸ ਦੇ ਨਾਲ ਕਾਕਾ ਵਿਸ਼ਵਜੀਤ ਸਿੰਘ ਬਾਸਰਕੇ ਦੇ ਜਨਮ ਦਿਨ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਬੱਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਬਾਬਾ ਜਸਬੀਰ ਸਿੰਘ ਨਿਮਾਣਾ ਵਲੋਂ ਕੀਤੀ ਗਈ।
            ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਮੰਗਲ ਸਿੰਘ ਢੋਟੀਆਂ ਨੇ ਵਿਸ਼ਵਜੀਤ ਸਿੰਘ ਨੂੰ ਸਿਰਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਅਸ਼ੀਰਵਾਦ ਦਿੱਤਾ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਤੋਂ ਇਲਾਵਾ ਵਿਸ਼ਵਜੀਤ ਸਿੰਘ ਦੇ ਦਾਦਾ-ਦਾਦੀ ਮਨਮੋਹਨ ਸਿੰਘ ਬਾਸਰਕੇ ਤੇ ਸਰਬਜੀਤ ਕੌਰ, ਮਾਤਾ-ਪਿਤਾ ਅਮਨਦੀਪ ਕੌਰ ਤੇ ਕਰਮਜੀਤ ਸਿੰਘ ਅਤੇ ਹੋਰ ਪ੍ਰੀਵਾਰਕ ਮੈਂਬਰ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …