Thursday, November 21, 2024

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 12 ਮਈ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਵਾਉਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।
              ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਤੋਂ ਸੰਗੀਤ ਅਧਿਆਪਕਾ ਬੀਬੀ ਹਰਲੀਨ ਕੌਰ ਨੇ ਆਪਣੇ ਜਥੇ ਸਹਿਤ ਰਸਭਿੰਨੇ ਕੀਰਤਨ ਦੁਆਰਾ ਆਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ।ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਮੁੱਖੀ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।
              ਛੀਨਾ ਨੇ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸ ਨੂੰ ਧਾਰਨ ਕਰਕੇ ਅਸੀਂ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ।ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਪ੍ਰਕਾਸ਼ ਪੁਰਬ ਪ੍ਰਸ਼ਾਸ਼ਨ ਵੱਲੋਂ ਜਾਰੀ ਹਦਾਇਤਾਂ ਨੂੰ ਧਿਆਨ ’ਚ ਰੱਖਦਿਆਂ ਮਨਾਇਆ ਗਿਆ।ਛੀਨਾ ਨੇ ਸ਼ਬਦ ਗਾਇਨ ਕਰਨ ਵਾਲੇ ਜਥੇ ਨੂੰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸਿਰੋਪਾਓ ਭੇਂਟ ਕੀਤੇ।
                   ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਮੈਂਬਰ ਹਰਪ੍ਰੀਤ ਸਿੰਘ ਗਿੱਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ (ਰਣਜੀਤ ਐਵੀਨਿਊ) ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਫ਼ਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਪੀ.ਕੇ ਕਪੂਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਹਰਭਜਨ ਸਿੰਘ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਪ੍ਰਿੰਸੀਪਲ ਏ. ਐਸ.ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਵਿੰਦਰਜੀਤ ਕੌਰ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਹਾਜ਼ਰ ਸਨ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …