Monday, May 26, 2025
Breaking News

ਪੰਜਾਬੀ ਯੂਨੀਵਰਸਿਟੀ ਦੇ ਅੰਤਰ ਖੇਤਰੀ ਯੁਵਕ ਮੇਲੇ ‘ਚ ਲਿਟਰੇਚਰ ਦੀ ਓਵਰਆਲ ਟਰਾਫ਼ੀ ਬਾਬਾ ਫ਼ਰੀਦ ਕਾਲਜ ਦੇ ਨਾਂ

PPN03111405
ਬਠਿੰਡਾ, 3 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਉਸ਼ਨਜ਼ ਦੇ ਵਿਦਿਆਰਥੀ ਅਕਾਦਮਿਕ,ਖੇਡਾਂ ਅਤੇ ਸੱਭਿਆਚਾਰਕ ਖੇਤਰ ਵਿੱਚ ਚੋਟੀ ਦੀਆਂ ਪੁਜੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਉਂਦੇ ਹਨ।ਬੀਤੇ ਦਿਨੀ ਬਾਬਾ ਫ਼ਰੀਦ ਕਾਲਜ, ਦਿਉਣ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਆਯੋਜਿਤ ਅੰਤਰ ਖੇਤਰੀ ਯੁਵਕ ਮੇਲੇ ਵਿੱਚ ਜਿੱਤਾਂ ਦਰਜ ਕਰਕੇ ਕਾਲਜ ਦਾ ਮਾਣ ਵਧਾਇਆ।ਇਸ ਯੁਵਕ ਮੇਲੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਐਮ.ਐਸ.ਸੀ.(ਮੈਥੇਮੇਟਿਕਸ) ਪਹਿਲਾ ਸਾਲ ਦੀ ਵਿਦਿਆਰਥਣ ਅਮਨਵੀਰ ਕੌਰ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਾਦ-ਵਿਵਾਦ ਮੁਕਾਬਲੇ ਵਿੱਚ ਪਹਿਲਾ ਸਥਾਨ ਅਤੇ ਭਾਸ਼ਣ ਕਲਾ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਇਥੇ ਦੱਸਣਯੋਗ ਹੈ ਕਿ ਪਿਛਲੇ ਸਾਲ ਵੀ ਅੰਤਰ ਖੇਤਰੀ ਯੁਵਕ ਮੇਲੇ ਦੌਰਾਨ ਅਮਨਵੀਰ ਕੌਰ ਨੇ ਭਾਸ਼ਣ ਕਲਾ ਮੁਕਾਬਲੇ ਵਿੱਚ ਦੂਜੀ ਪੁਜੀਸ਼ਨ ਹਾਸਲ ਕੀਤੀ ਸੀ।ਇਸੇ ਤਰ੍ਹਾਂ ਬਾਬਾ ਫ਼ਰੀਦ ਕਾਲਜ ਦੇ ਬੀ.ਐਸ. ਸੀ. (ਨਾਨ-ਮੈਡੀਕਲ) ਪੰਜਵਾਂ ਸਮੈਸਟਰ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਨੇ ਮਿਮਿਕਰੀ ਦੇ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ।ਇਸ ਮੇਲੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਸਦਕਾ ਲਿਟਰੇਚਰ ਦੀ ਓਵਰਆਲ ਟਰਾਫ਼ੀ ਬਾਬਾ ਫ਼ਰੀਦ ਕਾਲਜ ਦੇ ਨਾਂ ਰਹੀ।
ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ ਨੇ ਇਹਨਾਂ ਅਹਿਮ ਜਿੱਤਾਂ ਲਈ ਮੁਬਾਰਕਬਾਦ ਦਿੰਦਿਆਂ ਜੇਤੂ ਵਿਦਿਆਰਥੀਆਂ, ਉਹਨਾਂ ਦੇ ਅਧਿਆਪਕਾਂ, ਵੱਖ-ਵੱਖ ਵੰਨਗੀਆਂ ਦੇ ਇੰਚਾਰਜਾਂ ਅਤੇ ਕੋਚ ਸਹਿਬਾਨਾਂ ਦੀ ਸਖ਼ਤ ਮਿਹਨਤ ਅਤੇ ਸਾਰਥਿਕ ਯਤਨਾਂ ਦੀ ਭਰਪੂਰ ਪ੍ਰਸੰਸਾ ਕੀਤੀ।ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਧਾਲੀਵਾਲ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ੍ਹ ਹੈ ਕਿ ਸੱਭਿਆਚਾਰਕ ਖੇਤਰ ਵਿੱਚ ਵੀ ਅਹਿਮ ਪ੍ਰਾਪਤੀਆਂ ਕਰਕੇ ਵਿਦਿਆਰਥੀਆਂ ਨੇ ਕਾਲਜ ਨੂੰ ਹੋਰ ਉੱਚੀਆਂ ਬੁਲੰਦੀਆਂ ਤੇ ਪਹੁੰਚਾਇਆ ਹੈ। ਉਹਨਾਂ ਨੇ ਆਸ ਜਤਾਈ ਕਿ ਭਵਿੱਖ ਵਿੱਚ ਵੀ ਵਿਦਿਆਰਥੀ ਆਪਣੀ ਪ੍ਰਤਿਭਾ ਦਾ ਬੇਹਤਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਮਾਣ ਵਧਾਉਣਗੇ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …

Leave a Reply