Thursday, November 21, 2024

ਮਾਨਤਾ ਪ੍ਰਾਪਤ ਪੱਤਰਕਾਰਾਂ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਵਿਸ਼ੇਸ ਕੋਵਿਡ ਵੈਕਸੀਨ ਕੈਂਪ ਅੱਜ

ਪਠਾਨਕੋਟ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਵਿਡ ਕਾਲ ਦੋਰਾਨ ਫਰੰਟ ‘ਤੇ ਰਹਿ ਕੇ ਅਪਣੀਆਂ ਸੇਵਾਵਾਂ ਦੇਣ ਵਾਲੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਫਰੰਟਲਾਈਨ ਵਰਕਰ ਐਲਾਨਿਆ ਗਿਆ ਹੈ।ਜਿਸ ਅਧੀਨ 13 ਮਈ ਦਿਨ ਵੀਰਵਾਰ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਸਥਿਤ ਸੇਵਾ ਕੇਂਦਰ ਵਿਖੇ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਕਰੋਨਾ ਤੋਂ ਬਚਾਉਣ ਲਈ ਵੈਕਸੀਨ ਲਗਾਉਣ ਲਈ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ।ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ ਰਾਮ ਲੁਭਾਇਆ ਨੇ ਇਹ ਪ੍ਰਗਟਾਵਾ ਸਿਵਲ ਹਸਪਤਾਲ ਵਿਖੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲਗਵਾਉਣ ਮਗਰੋਂ ਕੀਤਾ।
                ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਕੈਂਪ ਲਗਾਇਆ ਜਾ ਰਿਹਾ ਹੈ।ਮਾਨਤਾ ਪ੍ਰਾਪਤ ਪੱਤਰਕਾਰ ਕੋਵਿਡ ਵੈਕਸੀਨ ਲਗਾਉਣ ਆਉਂਦਾ ਹੈ ਉਹ ਅਪਣੇ ਨਾਲ ਆਪਣਾ ਅਧਾਰ ਕਾਰਡ ਅਤੇ ਪੰਜਾਬ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਯੈਲੋ ਕਾਰਡ ਜਾਂ ਐਕਰੀਡੇਸ਼ਨ ਕਾਰਡ ਨਾਲ ਲੈ ਕੇ ਆਉਣ।ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਝੂਠੀਆਂ ਅਫਵਾਹਾਂ ਤੋਂ ਦੂਰ ਰਹਿਣ ਅਤੇ ਆਪਣੀ ਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਕਰੋਨਾ ਟੈਸਟਿੰਗ ਕਰਵਾਉਣ। ਇਸ ਦੇ ਨਾਲ ਹੀ ਮਾਸਕ, ਸਮਾਜਿਕ ਦੂਰੀ ਅਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੇ ਨਿਯਮਾਂ ਦੀ ਪਾਲਣਾ ਕਰਨ।

Check Also

ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅਚਨਚੇਤ ਆਮ ਆਦਮੀ …