Friday, November 22, 2024

ਕੌਮਾਂਤਰੀ ਨਰਸਿਜ਼ ਦਿਵਸ ‘ਤੇ ਸਿਵਲ ਸਰਜਨ ‘ਕੋਰੋਨਾ ਯੋਧੇ ਨਰਸਾਂ’ ਦੇ ਜਜ਼ਬੇ ਨੂੰ ਕੀਤਾ ਸਲਾਮ

ਕੋਰੋਨਾ ਦੇ ਖ਼ੌਫ ਨੂੰ ਨਿਡਰਤਾ ਨਾਲ ਮਾਤ ਦੇ ਰਹੀਆਂ ਹਨ ਨਰਸਾਂ – ਡਾ. ਗੁਰਦੀਪ ਸਿੰਘ ਕਪੂਰ
ਨਵਾਂਸ਼ਹਿਰ, 12 ਮਈ (ਪੰਜਾਬ ਪੋਸਟ ਬਿਊਰੋ) – ਕੌਮਾਂਤਰੀ ਨਰਸਿਜ਼ ਦਿਵਸ ‘ਤੇ ਅੱਜ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦਿਨ-ਰਾਤ ਲੋਕਾਂ ਦੀ ਜਾਨ ਬਚਾਉਣ ਲਈ ਨਿਸਵਾਰਥ ਸੇਵਾਵਾਂ ਨਿਭਾਅ ਰਹੀਆਂ ਨਰਸਾਂ ਦੇ ਜਜ਼ਬੇ ਨੂੰ ਸਲਾਮ ਕੀਤਾ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਦੇ ਖੌਫ ਨੂੰ ਨਰਸਾਂ ਨਿਡਰਤਾ ਨਾਲ ਮਾਤ ਦੇ ਰਹੀਆਂ ਹਨ। ਇਸ ਸਾਲ ਕੌਮਾਂਤਰੀ ਨਰਸਿਜ਼ ਦਿਵਸ ‘ਅਗਵਾਈ ਲਈ ਇਕ ਆਵਾਜ਼: ਭਵਿੱਖ ਦੇ ਸਿਹਤਮੰਦ ਲਈ ਦ੍ਰਿਸ਼ਟੀ’ ਸਿਰਲੇਖ ਹੇਠ ਮਨਾਇਆ ਜਾ ਰਿਹਾ ਹੈ।
              ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਹਰ ਸਾਲ 12 ਮਈ ਨੂੰ ਵਿਸ਼ਵ ਨਰਸਿਜ਼ ਦਿਵਸ ਮਨਾਇਆ ਜਾਂਦਾ ਹੈ ਪਰ ਅਸਲ ਵਿਚ ਹਰ ਦਿਨ ਨਰਸਿਜ਼ ਦਿਵਸ ਹੈ।ਕੋਵਿਡ 19 ਖਿਲਾਫ ਨਰਸਾਂ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ ਅਤੇ ਮੋਹਰਲੀ ਕਤਾਰ ਦੇ ਇਨ੍ਹਾਂ ਯੋਧਿਆਂ ਦੀਆਂ ਸੇਵਾਵਾਂ ਦੀ ਬਦੌਲਤ ਹੀ ਕੋਰੋਨਾ ਵਾਇਰਸ ਕਾਬੂ ਹੇਠ ਆ ਰਿਹਾ ਹੈ।
              ਇਸ ਦੌਰਾਨ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਸਿਵਲ ਹਸਪਤਾਲ ਵਿਚ 18 ਸਾਲ ਤੋਂ 44 ਸਾਲ ਉਮਰ ਵਰਗ ਦੇ ਸਾਰੇ ਸਾਰੇ ਰਜਿਸਟਰਡ ਉਸਾਰੀ ਕਾਮਿਆਂ ਅਤੇ ਸੰਵੇਦਨਸ਼ੀਲ ਤੇ ਉੱਚ ਜ਼ੋਖਮ ਵਾਲੇ ਵਿਅਕਤੀਆਂ ਦੇ ਟੀਕਾਕਰਨ ਦੇ ਕੰਮ ਦੀ ਸਮੀਖਿਆ ਕਰਕੇ ਤਸੱਲੀ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨੇ ਲੋਕਾਂ ਦੀ ਮੁਸ਼ਕਿਲਾਂ ਸੁਣ ਕੇ ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।ਸੀਨੀਅਰ ਸਿਟੀਜਨਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਟੀਕਾਕਰਨ ਕੇਂਦਰ ਦੂਜੀ ਮੰਜ਼ਿਲ ਤੋਂ ਤਬਦੀਲ ਕਰਕੇ ਗਰਾਊਂਡ ਫਲੋਰ ‘ਤੇ ਸ਼ੁਰੂ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ ‘ਤੇ ਟੀਕਾ ਲਗਵਾ ਸਕਦੇ ਹਨ ਜੋ ਕਿ ਪੂਰੀ ਤਰਾਂ ਸੁਰੱਖਿਅਤ ਹੈ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …