ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਕੇਸਾਂ ਦੀ ਕੀਤੀ ਬੇਅਦਬੀ ਦੀ ਸਖਤ ਨਿਖੇਧੀ ਕੀਤੀ ਹੈ।
ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਉਨ੍ਹਾਂ ਕਿਹਾ ਕਿ ਰਾਜਸਥਾਨ ‘ਚ ਵਾਪਰੀ ਇਹ ਘਟਨਾ ਅਤੀ ਦੁ ਖਦਾਈ ਹੈ, ਜਿਸ ਨਾਲ ਸਿੱਖ ਕੌਮ ਦੇ ਮਨ ਅੰਦਰ ਭਾਰੀ ਰੋਸ ਤੇ ਰੋਹ ਹੈ।ਮੌਜੂਦਾ ਸਮੇਂ ਕੋਰੋਨਾ ਮਹਾਂਮਾਰੀ ਦੌਰਾਨ ਜਦੋਂ ਚਾਰੇ ਪਾਸੇ ਹਾਹਾਕਾਰ ਮੱਚੀ ਹੋਈ ਹੈ, ਤਾਂ ਸਿੱਖਾਂ ਨੇ ਬਿਨਾ ਕਿਸੇ ਭਿੰਨ-ਭੇਦ ਦੇ ਲੋੜਵੰਦਾਂ ਦੀ ਸਹਾਇਤਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇਕ ਪਾਸੇ ਸਿੱਖਾਂ ਵੱਲੋਂ ਕੀਤੀ ਨਿਰਸਵਾਰਥ ਸੇਵਾ ਨੂੰ ਦੁਨੀਆਂ ਅੰਦਰ ਸਰਾਇਆ ਜਾ ਰਿਹਾ ਹੈ, ਪ੍ਰੰਤੂ ਦੂਸਰੇ ਪਾਸੇ ਸਿੱਖਾਂ ਨਾਲ ਵਧੀਕੀਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਰਾਜਸਥਾਨ ‘ਚ ਸਿੱਖ ਨੌਜਵਾਨ ਦੀ ਕੁੱਟਮਾਰ ਮੰਦਭਾਗੀ ਗੱਲ ਹੈ, ਜਿਸ ਨੂੰ ਸਰਕਾਰਾਂ ਨੂੰ ਸੰਜ਼ੀਦਗੀ ਨਾਲ ਲੈਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਜਿਨ੍ਹਾਂ ਚਾਰ ਲੋਕਾਂ ਨੇ ਸਿੱਖ ਨੌਜਵਾਨ ਦੀ ਕੁੱਟਮਾਰ ਕੀਤੀ ਸੀ, ਉਨ੍ਹਾਂ ‘ਤੇ ਰਾਜਸਥਾਨ ਪੁਲਿਸ ਵੱਲੋਂ ਕੇਸ ਦਰਜ਼ ਕਰ ਲਿਆ ਗਿਆ ਹੈ, ਪ੍ਰੰਤੂ ਇਸ ਨਾਲ ਮਾਮਲਾ ਖਤਮ ਨਹੀਂ ਹੋ ਜਾਂਦਾ।ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਦੋਸ਼ੀਆਂ ਨੂੰ ਸਖਤ ਸਜਾਵਾਂ ਮਿਲ ਨਹੀਂ ਜਾਂਦੀਆਂ, ਉਨ੍ਹਾਂ ਚਿਰ ਸਿੱਖਾਂ ਦੇ ਹਿਰਦੇ ਸ਼ਾਂਤ ਨਹੀਂ ਹੋਣਗੇ।ਉਨ੍ਹਾਂ ਨੇ ਰਾਜਸਥਾਨ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਵਿਅਕਤੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਸਜਾ ਦਿੱਤੀ ਜਾਵੇ ਤਾਂ ਕਿ ਕੋਈ ਹੋਰ ਅਜਿਹੀ ਹਰਕਤ ਨਾ ਕਰ ਸਕੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …