Monday, December 23, 2024

ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਯੂਨੀਵਰਸਿਟੀ ‘ਚ ਲਗਾਇਆ ਟੀਕਾਕਰਣ ਕੈਂਪ

ਅੰਮ੍ਰਿਤਸਰ, 13 ਮਈ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਕੰਮ ਕਰ ਰਹੇ ਕਰਮਚਾਰੀਆਂ, ਅਧਿਆਪਕਾਂ ਅਤੇ ਉਨ੍ਹਾਂ ਦੇ ਪ੍ਰਵਾਰਿਕ ਮੈਂਬਰਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਦੇ ਲਈ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਦਮਾਂ ਸਦਕਾ 1 ਅਪ੍ਰੈਲ 2021 ਤੋਂ ਯੂਨੀਵਰਸਿਟੀ ‘ਚ ਟੀਕਾਕਰਣ ਦੀ ਮੁਹਿੰਮ ਸ਼ੁਰੂ ਕਰਵਾਈ ਗਈ ਸੀ।ਜਿਸ ਦਾ ਲਾਹਾ ਬਹੁਤ ਸਾਰੇ ਕਰਮਚਾਰੀ ਅਤੇ ਅਧਿਆਪਕ ਲੈ ਚੁੱਕੇ ਹਨ।ਇਸੇ ਲੜੀ ਤਹਿਤ ਵਾਈਸ ਚਾਂਸਲਰ ਅਤੇ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਪਵਨ ਸ਼ਰਮਾ ਦੇ ਉਦਮ ਸਦਕਾ ਯੂਨੀਵਰਸਿਟੀ ਵਿੱਚ ਕੰਮ ਕਰ ਰਹੇ ਸੀ-ਕਲਾਸ ਕਰਮਚਾਰੀਆਂ ਅਤੇ ਦਿਹਾੜੀਦਾਰਾਂ ਵਾਸਤੇ ਟੀਕਾਕਰਣ ਕੈਂਪ ਲਗਾਇਆ ਗਿਆ।
                    ਨਾਨ ਟੀਚਿੰਗ ਇੰਪਾਲਈਜ਼ ਐਸੋਸੀਏਸ਼ਨ ਦੇ ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਜਾਰੀ ਬਿਆਨ ‘ਚ ਵਾਈਸ ਚਾਂਸਲਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਸਾਰਿਆਂ ਦੀ ਤੰਦਰੁਸਤੀ ਤੇ ਚੰਗੀ ਸੇਹਤ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …