ਨਵਾਂਸ਼ਹਿਰ, 13 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਹਦਾਇਤਾਂ
ਦੀ ਪਾਲਣਾ ਕਰਦਿਆਂ ਕੋਵਿਡ-19 ਮਹਾਮਾਰੀ ਸਬੰਧੀ ਸ਼ਿਕਾਇਤਾਂ ਨੂੰ ਮੌਨੀਟਰ ਕਰਨ ਅਤੇ ਇਨ੍ਹਾਂ ਦੇ ਨਿਪਟਾਰੇ ਲਈ ਸਹਾਇਕ ਕਮਿਸ਼ਨਰ (ਜ) ਦੀ ਅਗਵਾਈ ਹੇਠ ਇਕ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।ਇਸ ਕਮੇਟੀ ਵਿੱਚ ਸੀਨੀਅਰ ਪੁਲਿਸ ਕਪਤਾਨ ਦੇ ਨੁਮਾਇੰਦੇ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਿਵਲ ਸਰਜਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਨਗਰ ਕੌਂਸਲਾਂ ਦੇ ਕਾਰਜ਼ਸਾਧਕ ਅਫ਼ਸਰਾਂ ਨੂੰ ਮੈਂਬਰ ਵਜੋਂ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕਮੇਟੀ ਕੋਵਿਡ-19 ਮਹਾਮਾਰੀ ਸਬੰਧੀ ਆਫ਼ਲਾਈਨ ਜਾਂ ਆਨਲਾਈਨ ਸ਼ਿਕਾਇਤਾਂ ਨੂੰ ਮੌਨੀਟਰ ਅਤੇ ਨਿਪਟਾਰਾ ਕਰਨ ਦੀ ਜਿੰਮੇਵਾਰ ਹੋਵੇਗੀ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਵਿਡ-19 ਮਹਾਮਾਰੀ ਦੀਆਂ ਸ਼ਿਕਾਇਤਾਂ ਸਬੰਧੀ ਹੈਲਪਲਾਈਨ ਨੰਬਰ 01823-227471 ਹੈ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media