ਪਠਾਨਕੋਟ, 14 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਸਹੂਲਤ ਲਈ ਘਰ-ਘਰ ਰੋਜ਼ਗਾਰ ਪੋਰਟਲ
www.pgrkam.com ਦੀ ਸਹੂਲਤ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਕਾਰਣ ਬੇਰੋਜ਼ਗਾਰ ਪ੍ਰਾਰਥੀ ਆਪਣੇ ਰੋਜ਼ਗਾਰ ਸਬੰਧੀ ਘਰ ਬੈਠੇ ਹੀ ਆਨਲਾਈਨ ਘਰ-ਘਰ ਰੋਜ਼ਗਾਰ ਪੋਰਟਲ ‘ਤੇ ਆਪਣੀ ਰਜਿਸਟਰੇਸ਼ਨ ਕਰ ਸਕਦੇ ਹਨ।
ਇਸ ਤੋਂ ਇਲਾਵਾ ਨਿਯੋਜਕ ਵੀ ਆਪਣੀ ਰਜਿਸਟ੍ਰੇਸ਼ਨ ਘਰ-ਘਰ ਰੋਜ਼ਗਾਰ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਕੇ ਉਦਯੋਗਾਂ ਵਿੱਚ ਲੋੜੀਂਦੇ ਮੁਲਜ਼ਮਾਂ ਦੀ ਚੋਣ ਰਜਿਸਟਰਡ ਜਾਬ ਸੀਕਰ ਵਿਚੋਂ ਕਰ ਸਕਦੇ ਹਨ।ਇਸ ਤੋਂ ਇਲਾਵਾ ਇਸ ਸਮੇਂ ਜੋ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਹਨ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਲੈਣਾ ਚਾਹੁੰਦੇ ਹਨ, ਉਹ ਆਪਣੀ ਬੇਨਤੀ ਰੋਜ਼ਗਾਰ ਬਿਊਰੋ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਦੇ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਪਠਾਨਕੋਟ ਦੇ ਹੈਲਪ ਲਾਈਨ ਨੰਬਰ 7657825214 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media