
ਬਠਿੰਡਾ, 3 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) – ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ, ਤਲਵੰਡੀ ਸਾਬੋ ਵਿਖੇ ਲੋਹਪੁਰਸ਼ ਸਰਦਾਰ ਵਲਭ ਭਾਈ ਪਟੇਲ ਜੀ ਦੇ ਜਨਮ ਦਿਨ ਨੂੰ ਸਮਰਪਿਤ ‘ਰਾਸ਼ਟਰੀ ਏਕਤਾ ਦਿਵਸ’ ਬੜੀ ਧੂਮਧਾਮ ਨਾਲ ਮਨਾਇਆ ਗਿਆ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐੱਮ.ਡੀ. ਸੁਖਰਾਜ ਸਿੰਘ ਸਿੱਧੂ ਜੀ ਦੀ ਯੋਗ ਅਗਵਾਈ ਹੇਠ ਇਕ ਮੌਕੇ ਤੇ ਭਾਸ਼ਣ ਪ੍ਰਤੀਯੋਗਤਾ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਗੁਰੂ ਕਾਸ਼ੀ ਯੂਨੀਵਰਸਿਟੀ ਵਾਈਸ ਚਾਂਸਲਰ ਡਾ. ਨਛੱਤਰ ਸਿੰਘ ਮੱਲ੍ਹੀ ਤੇ ਰਜਿਸਟਰਾਰ ਸਤੀਸ਼ ਗੋਸਵਾਮੀ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੁਕਾਬਲੇ ਵਿੱਚ ਬੀ.ਐੱਡ ਦੇ ਵਿਦਿਆਰਥੀਆਂ ਵਿਚਕਾਰ ਰਾਸ਼ਟਰੀ ਏਕਤਾ ਨਾਲ ਸਬੰਧਤ ਵਿਸ਼ੇ, ਰਾਸ਼ਟਰੀ ਏਕਤਾ ਵਿਚ ਨੌਜਵਾਨਾ ਦਾ ਯੋਗਦਾਨ, ਪੋਸਟਰ ਮੇਕਿੰਗ ਤੇ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ। ਇਸ ਮੌਕੇ ਤੇ ਵਾਈਸ ਚਾਂਸਲਰ ਨੇ ਸਮੂਹ ਵਿਦਿਆਰਥੀਆਂ ਨੂੰ ਉਤਸਾਹਿਤ ਕਰਦੇ ਹੋਏ ਕਿਹਾ ਕਿ ਨੌਜਵਾਨ ਹਰ ਇਕ ਦੇਸ਼ ਦਾ ਸੱਚਾ ਸਰਮਾਇਆ ਹੁੰਦੇ ਹਨ। ਕਿਸੇ ਵੀ ਦੇਸ਼ ਦੀ ਤਰੱਕੀ ਜਾਂ ਵਿਕਾਸ ਦੀ ਵਾਂਗਡੋਰ ਉਹਨਾਂ ਦੇ ਹੱਥ ਵਿੱਚ ਹੀ ਹੁੰਦੀ ਹੈ।
ਪ੍ਰਿੰਸੀਪਲ ਡਾ. ਏ.ਕੇ.ਕਾਂਸਲ ਨੇ ਵਿਦਿਆਰਥੀਆਂ ਦੀ ਕਾਰਗੁਜਾਰੀ ਦੇਖਦੇ ਹੋਏ ਕਿਹਾ ਕਿ ਅੱਜ ਦੇ ਇਹ ਵਿਦਿਆਰਥੀ ਕਲ ਦੇ ਅਧਿਆਪਕ ਬਣਕੇ ਦੇਸ਼ ਦੇ ਬੱਚਿਆਂ ਦਾ ਭਵਿੱਖ ਸਿਰਜਣਗੇ। ਇੰਨਾਂ ਦੀ ਚੰਗੀ ਸੋਚ, ਚੰਗੀ ਕਾਰਜਨੀਤੀ ਤੇ ਚੰਗੀ ਸਖਸ਼ੀਅਤ ਹੋਰ ਕਿੰਨੇ ਹੀ ਨੌਜਵਾਨਾਂ ਨੂੰ ਸਹੀ ਰਸਤਾ ਦਿਖਾਏਗੀ। ਉਹਨਾਂ ਨੇ ਵਿਸ਼ਵਾਸ਼ ਦਿਵਾਇਆ ਕਿ ਅਜਿਹੀਆਂ ਗਤੀਵਿਧੀਆਂ ਸਿਰਫ ਪਾਠਕ੍ਰਮ ਦਾ ਹਿੱਸਾ ਹੀ ਨਹੀਂ ਹੁੰਦੀਆਂ ਸਗੋਂ ਵਿਦਿਆਰਥੀ ਇਨਾਂ ਸੋਚਾਂ ਨੂੰ ਜਿੰਦਗੀ ਵਿਚ ਢਾਲ ਕੇ ਆਪਣਾ ਵਿਅਕਤੀਤਵ ਨਿਖਾਰਦੇ ਹਨ। ਪੋਸਟਰ ਮੇਕਿੰਗ ਮੁਕਾਬਲੇ ਵਿੱਚੋਂ ਜੇਤੂ ਵਿਦਿਆਰਥੀ ਗੁਰਪ੍ਰੀਤ ਕੌਰ, ਭਾਸ਼ਣ ਮੁਕਾਬਲੇ ਵਿਚ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਕ੍ਰਮਵਾਰ ਕਰਮਜੀਤ ਕੌਰ, ਪੰਕਜ ਰਾਜ ਤੇ ਵੀਰਪਾਲ ਕੌਰ ਰਹੇ। ਇਹਨਾਂ ਮੁਕਾਬਲਿਆਂ ਦੀ ਕੋਆਰਡੀਨੇਸ਼ਨ ਲੈਕ. ਅਮਰਜੋਤ ਕੌਰ ਤੇ ਲੈਕ. ਮਨਦੀਪ ਕੌਰ ਨੇ ਬਾਖੂਬੀ ਨਿਭਾਈ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media