Monday, December 23, 2024

ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਲਗਾਏ ਜਾਣਗੇ ਟੀਕਾਕਰਨ ਕੈਂਪ – ਸੋਨੀ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਸ਼ਹਿਰ ਵਾਸੀਆਂ ਨੂੰ ਕਰੋਨਾ ਦੀ ਦੂਜੀ ਲਹਿਰ ਤੋਂ ਬਚਾਉਣ ਲਈ ਟੀਕਾਕਰਨ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਟੀਕਾਕਰਨ ਦੇ ਕੈਂਪ ਲਗਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦੇ ਹੋਏ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਸਰਕਾਰ ਵੱਲੋਂ ਕੁੱਝ ਸਖਤ ਕਦਮ ਵੀ ਚੁੱਕੇ ਗਏ ਹਨ।ਉਨ੍ਰਾਂ ਦੱਸਿਆ ਕਿ ਇਹ ਕਦਮ ਰਾਜ ਦੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਜਰੂਰੀ ਸਨ।ਉਨ੍ਹਾਂ ਦੱਸਿਆ ਕਿ ਸਰਕਾਰ ਨੇ ਮੁਕੰਮਲ ਲਾਕਡਾਊਨ ਨਾ ਲਗਾ ਕੇ ਸ਼ਹਿਰ ਵਿੱਚ ਇਕ ਦਿਨ ਸੱਜਾਂ ਤੇ ਇਕ ਖੱਬਾ ਪਾਸਾ ਦੀਆਂ ਦੁਕਾਨਾਂ ਖੋਲਣ ਦੀ ਆਗਿਆ ਦਿੱਤੀ ਹੈ ਤਾਂ ਜੋ ਆਰਥਿਕ ਤੌਰ ਤੇ ਕਮਜੌਰ ਵਰਗ ਦੇ ਵਿਅਕਤੀਆਂ ਦੀ ਰੋਜੀ ਰੋਟੀ ਤੇ ਅਸਰ ਨਾ ਪਵੇ ਅਤੇ ਲੋਕਾਂ ਦਾ ਫਰਜ਼ ਵੀ ਬਣਦਾ ਹੈ ਕਿ ਉਹ ਪ੍ਰਸਾਸ਼ਨ ਦਾ ਪੂਰਾ ਸਹਿਯੋਗ ਕਰਨ ਤਾਂ ਜੀੋ ਇਸ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ।
ਸੋਨੀ ਨੇ ਦੱਸਿਆ ਕਿ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਟੀਕਾਕਰਨ ਦੇ ਸਪੈਸ਼ਲ ਕੈਂਪ ਲਗਾ ਕੇ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਵਾਰਡ ਨੰ: 55, 57, 60, 61 ਅਤੇ 69 ਵਿਖੇ ਸਪੈਸ਼ਲ ਕੈਂਪ ਲਗਾ ਕੇ ਕਰੀਬ 1000 ਵਿਅਕਤੀਆਂ ਨੂੰ ਕਰੋਨਾ ਟੀਕੇ ਲਗਾਏ ਗਏ ਹਨ।ਸੋਨੀ ਨੇ ਵੱਖ-ਵੱਖ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ ਜਿਹੜੇ ਕੋਵਿਡ ਮਹਾਂਮਾਰੀ ਦੀ ਆਈ ਖਤਰਨਾਕ ਲਹਿਰ ਦਾ ਮੁਕਾਬਲਾ ਕਰਨ ਲਈ ਸਹਿਯੋਗ ਕਰ ਰਹੇ ਹਨ।
                    ਸੋਨੀ ਨੇ 45 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਵੈਕਸੀਨ ਜਰੂਰ ਲਗਵਾਉਣ।ਵਾਰਡ ਨੰ: 69 ਦੀ ਕੌਂਸਲਰ ਸ੍ਰੀਮਤੀ ਰੀਨਾ ਚੋਪੜਾ ਨੇ ਵਾਰਡਾਂ ਵਿੱਚ ਟੀਕਾਕਰਨ ਕੈਂਪ ਲਗਾਉਣ ‘ਤੇ ਸੋਨੀ ਦਾ ਸ਼ੁਕਰਾਨਾ ਕੀਤਾ।
                   ਇਸ ਮੌਕੇ ਚੇਅਰਮੈਨ ਮਹੇਸ਼ ਖੰਨਾ, ਕੌਂਸਲਰ ਵਿਕਾਸ ਸੋਨੀ, ਪਰਮਜੀਤ ਸਿੰਘ ਚੋਪੜਾ, ਸੁਰਿੰਦਰ ਕੁਮਾਰ ਛਿੰਦਾ, ਗੁਰਦੇਵ ਸਿੰਘ ਦਾਰਾ, ਸਰਬਜੀਤ ਸਿੰਘ ਲਾਟੀ ਵੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …