ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਮੰਡੀਆਂ ’ਚ ਪਹੁੰਚੀ ਸਾਰੀ 275221 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 80206 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 62027 ਮੀਟ੍ਰਿਕ ਟਨ, ਪਨਸਪ ਵੱਲੋਂ 65650 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 31700 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 35616 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 22 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਖ਼ਰੀਦ ਕੀਤੀ ਗਈ ਕਣਕ ਲਈ ਹੁਣ ਤੱਕ ਕਿਸਾਨਾਂ ਨੂੰ 514.56 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ‘ਚ ਆਨਲਾਈਨ ਕੀਤੀ ਜਾ ਚੁੱਕੀ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …