ਨਵਾਂਸ਼ਹਿਰ, 14 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵਿਚ ‘ਕੁਇਕ ਰਿਸਪਾਂਸ ਟੀਮ’ ਵਿੱਚ ਤਾਇਨਾਤ ਜਿਸ ਮੁੱਖ ਸਿਪਾਹੀ
ਜੋਗਿੰਦਰ ਰਾਮ ਦੀ ਬੀਤੇ 10 ਮਾਰਚ 2021 ਨੂੰ ਕੋਵਿਡ-19 ਕਾਰਨ ਮੌਤ ਹੋ ਗਈ ਸੀ, ਉਸ ਦੇ ਪਰਿਵਾਰ ਨੂੰ ਅੱਜ ਜ਼ਿਲ੍ਹਾ ਪੁਲਿਸ ਮੁੱਖੀ ਅਲਕਾ ਮੀਨਾ ਵੱਲੋਂ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਟ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਮੁੱਖ ਸਿਪਾਹੀ ਜੋਗਿੰਦਰ ਰਾਮ ਦੀ ਕੋਵਿਡ ਮਹਾਮਾਰੀ ਕਾਰਨ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਮੌਤ ਹੋ ਗਈ ਸੀ।ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਕੋਰੋਨਾ ਪੀੜਤ ਕਾਰਣ ਡਿਊਟੀ ਕਰਦਿਆਂ ਮੌਤ ਹੋਣ ‘ਤੇ ਮ੍ਰਿਤਕ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਮ੍ਰਿਤਕ ਮੁੱਖ ਸਿਪਾਹੀ ਜੋਗਿੰਦਰ ਰਾਮ ਦੇ ਪੁੱਤਰ ਰਾਜ ਕੁਮਾਰ ਨੂੰ ਵੀ ਅੱਜ ਪੁਲਿਸ ਮਹਿਕਮੇ ਵਿਚ ਬਤੌਰ ਸਿਪਾਹੀ ਭਰਤੀ ਕੀਤਾ ਗਿਆ ਹੈ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media