Saturday, September 26, 2026

ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਵਲੋਂ ਵਿਧਾਨ ਸਭਾ ਚੋਣਾਂ ਸਾਲ 2022 ਤਹਿਤ ਮਾਸਕੋਟ ਆਨਲਾਈਨ ਮੁਕਾਬਲਾ 15 ਮਈ

ਜੇਤੂ ਪ੍ਰਤੀਭਾਗੀਆਂ ਨੂੰ ਨਕਦ ਰਾਸ਼ੀ, ਯਾਦਗਾਰ ਚਿੰਨ੍ਹ ਅਤੇ ਸਰਟੀਫਿਕੇਟ ਨਾਲ ਕੀਤਾ ਜਾਵੇਗਾ ਸਨਮਾਨਿਤ

ਪਠਾਨਕੋਟ, 14 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸਨਰ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਸੰਯਮ ਅਗਰਵਾਲ ਆਈ.ਏ.ਐਸ ਨੇ ਦੱਸਿਆ ਕਿ ਹੈ ਕਿ ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਵਲੋਂ ਆਗਾਮੀ ਵਿਧਾਨ ਚੋਣਾਂ ਸਾਲ 2022 ਤਹਿਤ 15 ਮਈ 2021 ਨੂੰ ਮਾਸਕੋਟ ਮੁਕਾਬਲਾ ਮੁਕਾਬਲਾ ਕਰਵਾਇਆ ਜਾ ਰਿਹਾ ਹੈ।
                ਇਸ ਮਾਸਕੋਟ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਪਹਿਲੇ ਜੇਤੂ ਨੂੰ 7500 ਰੁਪਏ ਦਾ ਨਕਦ ਇਨਾਮ, ਇੱਕ ਯਾਦਗਾਰ ਚਿੰਨ੍ਹ ਅਤੇ ਸਰਟੀਫਿਕੇਟ ਵੀ ਦਿੱਤਾ ਜਾਵੇਗਾ ਅਤੇ ਇਸ ਤੋਂ ਇਲਾਵਾ ਸਭ ਤੋਂ ਵਧੀਆਂ ਪੇਟਿੰਗ ਭੇਜਣ ਵਾਲੇ ਪਹਿਲੇ 10 ਜੇਤੂਆਂ ਨੂੰ ਯਾਦਗਾਰ ਚਿੰਨ੍ਹ ਅਤੇ ਸਰਟੀਫਿਕੇਟ ਦਿੱਤੇ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਪ੍ਰਤੀਯੋਗੀਆਂ ਨੂੰ ਆਪਣਾ ਨਾਮ, ਮੋਬਾਇਲ ਨੰਬਰ ਅਤੇ ਪਤਾ ਇਸ ਮੇਲ smmceopb@gmail.com ‘ਤੇ ਭੇਜੀਆਂ ਜਾਣ।ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਮਾਸਕੋਟ ਦੇ ਸਾਹਮਣੇ ਅਤੇ ਦੋਨੋ ਸਾਈਡ ਦਾ ਦ੍ਰਿਸ਼ ਦਿਖਾਈ ਦਿੰਦਾ ਹੋਣਾ ਚਾਹੀਦਾ ਹੈ ਅਤੇ ਪੇਟਿੰਗ ‘ਤੇ ਪੰਜਾਬੀ ਭਾਸ਼ਾ ਵਿੱਚ ਮਾਸਕੋਟ ਦਾ ਨਾਮ ਲਿਖਿਆ ਹੋਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਇੱਕ ਬਿਲਕੁੱਲ ਓਰਿਜ਼ਨਲ ਹੋਵੇ ਅਤੇ ਕਿਸੇ ਸਥਾਨ ਤੋਂ ਕਾਪੀ ਰਾਈਟ ਨਾ ਕੀਤਾ ਹੋਵੇ, ਇਸ ਤੋਂ ਇਲਾਵਾ ਏ-4 ਪੇਪਰ ‘ਤੇ ਸਕੈਚ ਕੀਤਾ ਹੋਵੇ ਅਤੇ ਡਿਜ਼ੀਟਲ ਆਰਟ ਵਰਕ ਹੋਣਾ ਚਾਹੀਦਾ ਹੈ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …