ਸਮਰਾਲਾ, 15 ਮਈ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਬੌਂਦਲ ਦੇ ਸਮਾਜ ਸੇਵੀ ਬਲਵੀਰ ਸਿੰਘ ਬੀਰਾ ਦਾ ਬੀਤੇ ਦਿਨੀਂ ਕੁੱਝ ਦਿਨ ਬੀਮਾਰ ਰਹਿਣ
ਪਿਛੋਂ ਅਚਾਨਕ ਦਿਹਾਂਤ ਹੋ ਗਿਆ।ਉਹ ਆਪਣੇ ਪਿੱਛੇ ਪਤਨੀ ਸਰਬਜੀਤ ਕੌਰ (ਆਂਗਣਵਾੜੀ ਵਰਕਰ) ਤੇ ਬੱਚੇ ਛੱਡ ਗਿਆ ਹੈ।
ਬਲਵੀਰ ਸਿੰਘ ਬੀਰਾ ਦੀ ਬੇਵਕਤੀ ਮੌਤ ‘ਤੇ ਇਲਾਕੇ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤੀ ਜਥੇਬੰਦੀਆਂ ਦੇ ਨਮੁਾਇੰਦਿਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪਰਿਵਾਰ ਨਾਲ ਦੁੱਖ ਦਾ ਸਾਂਝਾ ਕਰਨ ਵਾਲਿਆਂ ਵਿੱਚ ਪ੍ਰਮੁੱਖ ਤੌਰ ਕਾਂਗਰਸੀ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਜਗਜੀਵਨ ਸਿੰਘ ਖੀਰਨੀਆਂ ਸਾਬਕਾ ਵਿਧਾਇਕ, ਬਲਜਿੰਦਰ ਸਿੰਘ ਬਬਲੂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਪਰਮਜੀਤ ਸਿੰਘ ਢਿੱਲੋਂ ਹਲਕਾ ਇੰਚਾਰਜ਼ ਅਕਾਲੀ ਦਲ, ਅਮਰਜੀਤ ਸਿੰਘ ਬਾਲਿਓਂ, ਪਮਰਜੀਤ ਸਿੰਘ ਨੀਲੋਂ, ਸੰਨੀ ਦੂਆ ਮੀਤ ਪ੍ਰਧਾਨ ਨਗਰ ਕੌਂਸਲ ਸਮਰਾਲਾ, ਦਰਸ਼ਨ ਸਿੰਘ ਬੌਂਦਲੀ ਸਮਾਜ ਸੇਵੀ ਆਦਿ ਸ਼ਾਮਲ ਸਨ।
ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਬਲਵੀਰ ਸਿੰਘ ਬੀਰਾ ਦੀ ਆਤਮਿਕ ਸ਼ਾਂਤੀ ਲਈ ਸਹਿਜ਼ ਪਾਠ ਦੇ ਭੋਗ 16 ਮਈ ਦਿਨ ਐਤਵਾਰ ਨੂੰ ਪਿੰਡ ਬੌਂਦਲ ਦੇ ਗੁਰਦੁਆਰਾ ਸਾਹਿਬ ਵਿਖੇ ਪਾਏ ਜਾਣਗੇ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media