Tuesday, July 21, 2026

‘ਈਚ ਵਨ ਬਰਿੰਗ ਵਨ’ ਮੁਹਿੰਮ ਤਹਿਤ ਜਿਲ੍ਹਾ ਅਧਿਕਾਰੀਆਂ ਨੇ ਕੀਤੀ ਆਨਲਾਈਨ ਮੀਟਿੰਗ

ਵਿਦਿਆਰਥੀਆਂ ਦੀ ਘੱਟ ਗਿਣਤੀ ਵਾਲੇ ਸਕੂਲਾਂ ‘ਚ ਦਾਖਲਾ ਵਧਾਉਣ ਲਈ ਕੀਤੀ ਯੋਜਨਾਬੰਦੀ

ਪਠਾਨਕੋਟ, 15 ਮਈ (ਪੰਜਾਬ ਪੋਸਟ ਬਿਊਰੋ) – ਸਿਖਿਆ ਵਿਭਾਗ ਦੀ ‘ਈਚ ਵਨ ਬਰਿੰਗ ਵਨ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਆਂਗਣਵਾੜੀ ਵਰਕਰਾਂ, ਕੁੱਕਾਂ ਅਤੇ ਆਸ਼ਾ ਵਰਕਰਾਂ ਵਲੋਂ ਵੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।ਇਸ ਲਈ ਮੁਹਿੰਮ ਵਿੱਚ ਸਹਿਯੋਗ ਦੇਣ ਵਾਲੀਆਂ ਆਂਗਣਵਾੜੀ ਵਰਕਰਾਂ ਕੁੱਕਾਂ ਅਤੇ ਆਸ਼ਾ ਵਰਕਰਾਂ ਨੂੰ ਵਿਭਾਗ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਨੇ ਦਾਖਲ ਮੁਹਿੰਮ ਸਬੰਧੀ ਜਿਲ੍ਹੇ ਦੇ ਸਮੂਹ ਡੀ.ਐਮ, ਬੀ.ਐਮ, ਬਲਾਕ ਨੋਡਲ ਅਫਸਰਾਂ ਅਤੇ ਸਕੂਲ ਮੁੱਖੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।
                 ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਅਧਿਕਾਰੀਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਵਿਦਿਆਰਥੀਆਂ ਦੀ ਘੱਟ ਗਿਣਤੀ ਵਾਲੇ ਸਕੂਲਾਂ ਵਿੱਚ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕਰਨ ਲਈ ਸਕੂਲ ਮੁਖੀਆਂ ਨੂੰ ਪ੍ਰੇਰਿਤ ਕੀਤਾ ਗਿਆ ਹੈ।ਜਿਲ੍ਹਾ ਅਧਿਕਾਰੀਆਂ ਨੇ ਹਰੇਕ ਸਕੂਲ ਦੇ ਮੁੱਖੀ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਵਿਦਿਆਰਥੀਆਂ ਦੀ ਗਿਣਤੀ ਅਗਲੇ ਹਫਤੇ ਤੱਕ ਪੂਰੀ ਕਰਨ ਲਈ ਯੋਜਨਾਬੰਦੀ ਲਈ ਪ੍ਰੇਰਿਤ ਕੀਤਾ।ਉਨ੍ਹਾਂ ਸਕੂਲ ਮੁੱਖੀਆਂ ਨੂੰ ਵੱਧ ਤੋਂ ਵੱਧ ਸੋਸ਼ਲ ਮੀਡੀਆ ਪਲੇਟਫਾਰਮ ਦੀ ਵਰਤੋਂ ਕਰਨ ਲਈ ਕਿਹਾ।
                   ਮੀਟਿੰਗ ਵਿੱਚ ਜਿਲ੍ਹਾ ਐਮ.ਆਈ.ਐਸ ਕੋਆਰਡੀਨੇਟਰ ਮੁਨੀਸ਼ ਗੁਪਤਾ, ਡੀ.ਐਮ ਸਾਇੰਸ ਸੰਜੀਵ ਸ਼ਰਮਾ, ਡੀ.ਐਮ ਅੰਗਰੇਜ਼ੀ ਸਮੀਰ ਸ਼ਰਮਾ, ਡੀ.ਐਮ ਗਣਿਤ ਅਮਿਤ ਵਸ਼ਿਸ਼ਟ, ਡੀ.ਐਮ ਸਪੋਰਟਸ ਅਰੁਣ ਕੁਮਾਰ, ਡੀ.ਐਮ ਕੰਪਿਊਟਰ ਸਾਇੰਸ ਵਿਕਾਸ ਰਾਏ, ਸਿੱਖਿਆ ਸੁਧਾਰ ਟੀਮ ਮੈਂਬਰ ਕਮਲ ਕਿਸ਼ੋਰ, ਰਮੇਸ਼ ਕੁਮਾਰ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਸਮੂਹ ਬੀ.ਐਨ.ਓ, ਸਮੂਹ ਬੀ.ਐਮ ਅਤੇ ਸਕੂਲ ਮੁੱਖੀ ਆਦਿ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …