ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਜਿਲਾ ਸਿੱਖਿਆ ਅਫ਼ਸਰ
ਮਲਕੀਤ ਸਿੰਘ ਦੀ ਸਰਪ੍ਰਸਤੀ ਹੇਠ ਮੁੱਖ ਅਧਿਆਪਕਾ ਸ੍ਰੀਮਤੀ ਜਸਬੀਰ ਕੌਰ ਦੀ ਅਗਵਾਈ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਤੋਗਾਵਾਲ ਬਲਾਕ ਚੀਮਾ ਜਿਲ੍ਹਾ ਸੰਗਰੂਰ ਵਿਖੇ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ।
ਇਸ ਲੇਖ ਮੁਕਾਬਲੇ ਵਿੱਚ 9ਵੀਂ ਤੋਂ 10ਵੀਂ ਤੱਕ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ, ਮੁਕਾਬਲੇ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਜਾਣਕਾਰੀ ਦਿੱਤੀ ਗਈ।ਇਸ ਮੁਕਾਬਲੇ ਵਿੱਚ ਕੋਮਲ ਰਾਣੀ ਜਮਾਤ 10ਵੀਂ ਨੇ ਪਹਿਲਾ, ਮਮਤਾ ਰਾਣੀ ਜਮਾਤ 9ਵੀਂ ਨੇ ਦੂਜਾ ਅਤੇ ਸਕੀਨ ਮੁਹੰਮਦ ਜਮਾਤ 9ਵੀਂ ਨੇ ਤੀਜ਼ਾ ਸਥਾਨ ਹਾਸਲ ਕੀਤਾ।ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਢੰਗ ਨਾਲ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨੂੰ ਬਿਆਨ ਕੀਤਾ।ਸਕੂਲ ਨੋਡਲ ਅਧਿਆਪਕਾ ਸ੍ਰੀਮਤੀ ਰਾਜਵਿੰਦਰ ਕੌਰ, ਸੁਖਦਰਸ਼ਨ ਸਿੰਘ, ਤਰਸੇਮ ਸਿੰਘ, ਮਨਦੀਪ ਕੋਸ਼ਲ, ਸਤਵਿੰਦਰ ਸਿੰਘ ਅਤੇ ਸ੍ਰੀਮਤੀ ਕਿਰਨਜੀਤ ਕੌਰ ਨੇ ਵਿਦਿਆਰਥੀਆ ਨੂੰ ਲੇਖ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਬਲਾਕ ਨੋਡਲ ਅਫਸਰ ਸ੍ਰੀਮਤੀ ਲਵਲੀ ਜੌਹਰ ਦਾ ਵਿਸ਼ੇਸ਼ ਯੋਗਦਾਨ ਰਿਹਾ।ਮੁੱਖ ਅਧਿਆਪਕਾ ਸ੍ਰੀਮਤੀ ਜਸਬੀਰ ਕੌਰ ਨੇ ਪੰਜਾਬ ਸਰਕਾਰ ਤੇ ਸਕੂਲ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਇਹ ਮੁਕਾਬਲੇ ਬੱਚਿਆਂ ਲਈ ਚੰਗੇ ਗੁਣਾ ਨੂੰ ਪੈਦਾ ਕਰਨ ਦੇ ਨਾਲ-ਨਾਲ ਆਪਣੇ ਧਰਮ ਅਤੇ ਵਿਰਸੇ ਪ੍ਰਤੀ ਜਾਣੂ ਕਰਵਾਉਂਦੇ ਹਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media