Saturday, July 25, 2026

ਕੋਰੋਨਾ ਵਾਇਰਸ ਨੂੰ ਰੋਕਣ ਲਈ ਫੇਸ ਮਾਸਕ ਹਰ ਸਮੇਂ ਤੇ ਸਹੀ ਢੰਗ ਨਾਲ ਪਾਉਣਾ ਜ਼ਰੂਰੀ – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 15 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਬਲਾਕ ਵਿੱਚ ਹਫਤੇ ਦੇ ਸਾਰੇ ਦਿਨ ਯੋਗ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।
                  ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਅੱਜ ਮਿੰਨੀ ਪੀ.ਐਚ.ਸੀ ਜਾਡਲਾ ਵਿਖੇ ਬਣਾਏ ਗਏ ਟੀਕਾਕਰਨ ਕੇਂਦਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਵਿਖੇ ਸਥਾਪਿਤ ਟੀਕਾਕਰਨ ਕੇਂਦਰ ਸਮੇਤ ਬਲਾਕ ਦੇ ਵੱਖ-ਵੱਖ ਟੀਕਾਕਰਨ ਸੈਂਟਰਾਂ ਉਤੇ ਚੱਲ ਰਹੇ ਕੋਵਿਡ ਰੋਕੂ ਟੀਕਾਕਰਨ ਦੇ ਕੰਮ ਦਾ ਜਾਇਜ਼ਾ ਲਿਆ।ਉਨ੍ਹਾਂ ਰਜਿਸਟਰਡ ਉਸਾਰੀ ਕਾਮਿਆਂ ਅਤੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ ਵੀ ਕੀਤੀ ਜਿਨ੍ਹਾਂ ਨੂੰ ਹਾਲ ਹੀ ਵਿਚ ਯੋਗ ਲਾਭਪਾਤਰੀਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ।
             ਡਾ. ਗੀਤਾਂਜਲੀ ਨੇ ਦੱਸਿਆ ਕਿ ਅੱਜ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਤਹਿਤ ਸਿਹਤ ਬਲਾਕ ਦੇ ਪੰਜ ਟੀਕਾਕਰਨ ਕੇਂਦਰਾਂ ਵਿੱਚ ਕੁੱਲ 234 ਯੋਗ ਵਿਅਕਤੀਆਂ ਨੂੰ ਟੀਕੇ ਲਗਾਏ ਗਏ।ਜਾਡਲਾ 30, ਮੁਜ਼ੱਫਰਪੁਰ ਵਿਚ 54, ਭਾਰਟਾ ਖੁਰਦ ਵਿਚ 10, ਜੱਬੋਵਾਲ ਵਿਚ 30 ਅਤੇ ਰਾਹੋਂ ਵਿਚ 110 ਯੋਗ ਲਾਭਪਾਤਰੀਆਂ ਨੂੰ ਮੁਫਤ ਟੀਕਾਕਰਨ ਦੀ ਸਰਕਾਰੀ ਸਹੂਲਤ ਦਾ ਲਾਭ ਦਿੱਤਾ ਗਿਆ।
                 ਡਾ. ਸਿੰਘ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਹਰੇਕ ਵਿਅਕਤੀਆਂ ਨੂੰ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣਾ ਮਾਸਕ ਹਰ ਸਮੇਂ ਅਤੇ ਸਹੀ ਤਰ੍ਹਾਂ ਨਾਲ ਪਾਉਣਾ ਚਾਹੀਦਾ ਹੈ।ਅੱਧਾ-ਅਧੂਰਾ ਮਾਸਕ ਪਾਉਣਾ ਬਿਮਾਰੀ ਨੂੰ ਸੱਦਾ ਦੇਣ ਬਰਾਬਰ ਹੈ।
                ਇਸ ਮੌਕੇ ਰੂਰਲ ਮੈਡੀਕਲ ਅਫਸਰ ਡਾ ਰਣਜੀਤ ਹਰੀਸ਼, ਬਲਾਕ ਐਜੂਕੇਟਰ ਮਨਿੰਦਰ ਸਿੰਘ ਅਤੇ ਏ.ਐਨ.ਐਮ ਕੁਲਵਿੰਦਰ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਹਾਜ਼ਰ ਸਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …