ਜਿਲ੍ਹਾ ਪਠਾਨਕੋਟ ‘ਚ ਲੇਬਰ ਵਿਭਾਗ ਨਾਲ ਰਜਿਸਟਰਡ ਹਨ 10 ਹਜਾਰ ਦੇ ਕਰੀਬ ਮਜ਼ਦੂਰ
ਪਠਾਨਕੋਟ, 15 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੀ ਦੂਸਰੀ ਲਹਿਰ ਦੌਰਾਨ ਕਰੋਨਾ ਦੇ ਹੋ ਰਹੇ ਪਸਾਰ ਦੇ ਚੱਲਦਿਆਂ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ
ਧਿਆਨ ਵਿੱਚ ਰੱਖਦਿਆਂ ਪਾਬੰਦੀਆਂ ਲਗਾਈਆਂ ਗਈਆਂ ਸਨ।ਇਨ੍ਹਾਂ ਪਾਬੰਦੀਆਂ ਕਾਰਣ ਨਿਰਮਾਣ ਮਜ਼ਦੂਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਨੂੰ ਰਾਹਤ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਵਿੱਚ ਰਜਿਸਟਰਡ 2.91 ਲੱਖ ਨਿਰਮਾਣ ਮਜ਼ਦੂਰਾਂ ਨੂੰ 3000 ਰੁਪਏ ਭੱਤਾ ਦੇਣ ਦਾ ਫੈਸਲਾ ਕੀਤਾ ਹੈ।ਕੰਵਰ ਡਾਵਰ ਸਹਾਇਕ ਕਿਰਤ ਕਮਿਸ਼ਨਰ ਅਤੇ ਮਨੋਜ ਸ਼ਰਮਾ ਲੇਬਰ ਇੰਨਫੋਰਸਮੈਂਟ ਅਫਜ਼ਰ ਪਠਾਨਕੋਟ ਨੇ ਇਹ ਪ੍ਰਗਟਾਵਾ ਕੀਤਾ।
ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਜੋ ਰਜਿਸਟਰਡ ਮਜ਼ਦੂਰਾਂ ਨੂੰ 3 ਹਜਾਰ ਰੁਪਏ ਦਾ ਜੋ ਭੱਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ, ਇਹ ਦੋ ਕਿਸ਼ਤਾਂ ਵਿੱਚ ਯਾਨੀ 1500-1500 ਰੁਪਏ ਕਰਕੇ ਦਿੱਤਾ ਜਾਣਾ ਹੈ।ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਲੇਬਰ ਵਿਭਾਗ ਨਾਲ ਰਜਿਸਟਰਡ ਨਿਰਮਾਣ ਮਜਦੂਰਾਂ ਦੀ ਸੰਖਿਆ ਕਰੀਬ 10 ਹਜਾਰ ਹੈ ਅਤੇ ਪਹਿਲੀ ਕਿਸਤ ਜਲਦੀ ਹੀ ਰਜਿਸਟਰਡ ਕਾਮਿਆਂ ਦੇ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ।
Punjab Post Daily Online Newspaper & Print Media