Monday, December 23, 2024

ਨਹੀਂ ਰਹੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ

ਅੰਮ੍ਰਿਤਸਰ, 15 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅੱਜ ਅਕਾਲ ਚਲਾਣਾ ਕਰ ਗਏ।ਸ਼ਾਮ ਸਮੇਂ ਦਿਲ ਦਾ ਦੌਰਾ ਪੈਣ ਨਾਲ ਗੁਰੂ ਚਰਨਾਂ ਵਿੱਚ ਜਾ ਬਿਰਾਜ਼ੇ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਗੁਰਬਾਣੀ ਦੇ ਮਹਾਨ ਗਿਆਤਾ ਸਨ। ਉਨਾਂ ਦੇ ਅਚਾਨਕ ਤੁਰ ਜਾਣ ‘ਤੇ ਪੰਥਕ ਹਲਕਿਆਂ ਵਿੱਚ ਗਮ ਦੀ ਲਹਿਰ ਹੈ। ਜਥੇਦਾਰ ਵੇਦਾਂਤੀ 2000 ਤੋਂ 2008 ਤੱਕ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਅਤੇ ਉਨਾਂ ਵਲੋਂ 2003 ਵਿੱਚ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕੀਤਾ ਗਿਆ ਸੀ।
                         ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਮਲਕੀਅਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਤੇ ਬੀਬੀ ਕਿਰਨਜੋਤ ਕੌਰ ਸਮੇਤ ਕਈ ਧਾਰਮਿਕ, ਸਮਾਜਿਕ ਤੇ ਰਾਜਨੀਤਕ ਸ਼ਖਸ਼ੀਅਤਾਂ ਨੇ ਗਿਆਨੀ ਜੋਗਿੰਦਰ ਸਿੰਘ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …