ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ
ਕਰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਦੇਸ਼ ਵਿਚ ਔਕੜ ਮੌਕੇ ਸਮੇਂ ਸਮੇਂ ’ਤੇ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ ਹਨ ਅਤੇ ਮੌਜ਼ੂਦਾ ਸਮੇਂ ਵਿੱਚ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਵੀ ਸ਼੍ਰੋਮਣੀ ਕਮੇਟੀ ਇਕ ਵਾਰ ਫੇਰ ਮਨੁੱਖਤਾ ਦੀ ਸੇਵਾ ਦੇ ਕਾਰਜ਼ ਲਈ ਅੱਗੇ ਆਈ ਹੈ।ਕੋਵਿਡ ਮਹਾਂਮਾਰੀ ਕਾਰਨ ਜਿਲ੍ਹਾ ਸੰਗਰੂਰ ਵਿੱਚ ਇਲਾਜ਼ ਅਤੇ ਆਕਸੀਜ਼ਨ ਦੇ ਪ੍ਰਬੰਧ ਲਈ ਜਲਦ ਹੀ ਸਥਾਨਕ ਗੁਰਦੁਆਰਾ ਸ੍ਰੀ ਨਾਨਕੀਆਣਾ ਸਾਹਿਬ ਵਿਖੇ ਕੋਵਿਡ ਕੇਅਰ ਸੈਂਟਰ ਦੀ ਸਥਾਪਨਾ ਕੀਤੀ ਜਾ ਰਹੀ ਹੈ।ਉਨਾਂ ਦੱਸਿਆ ਕਿ ਇਸ ਬਾਬਤ ਉਨਾਂ ਦੀ ਅੱਜ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਗੱਲਬਾਤ ਹੋਈ ਹੈ।ਇਸ ਸੈਂਟਰ ਵਿਚ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਤੋਂ ਇਲਾਵਾ ਲੰਗਰ ਅਤੇ ਆਕਸੀਜ਼ਨ ਦਾ ਪ੍ਰਬੰਧ ਵੀ ਕੀਤਾ ਜਾਵੇਗਾ।ਉਨਾਂ ਕਿਹਾ ਕਿ ਆਉਂਦੇ ਕੁੱਝ ਦਿਨਾਂ ‘ਚ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਬੀਬੀ ਜਗੀਰ ਕੌਰ ਇਹ ਸੈਂਟਰ ਨੂੰ ਸੰਗਤਾਂ ਦੇ ਸਪੁੱਰਦ ਕਰਨਗੇ।
ਭਾਈ ਲੌਂਗੋਵਾਲ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ ’ਤੇ ਵੀ ਦੁੱਖ ਦਾ ਇਜ਼ਹਾਰ ਕੀਤਾ ਹੈ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media