Tuesday, August 25, 2026

ਡਾਇਰੈਕਟਰ ਪੰਜਾਬ ਹੈਲਥ ਸਿਸਟਮ ਵਲੋਂ ਸਿਵਲ ਹਸਪਤਾਲ ਵਿਖੇ ਕੋਵਿਡ ਪ੍ਰਬੰਧਾਂ ਦਾ ਜਾਇਜ਼ਾ

ਲੋਕਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ. ਮਨਜੀਤ ਸਿੰਘ ਨੇ ਸਿਵਲ ਹਸਪਤਾਲ ਦਾ ਜਾਇਜ਼ਾ ਲੈਣ ਉਪਰੰਤ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਿਸ਼ਨ ਫਤਹਿ ਨੂੰ ਕਾਮਯਾਬ ਬਣਾਉਣ ਅਤੇ ਕੋਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਲੋੜੀਂਦੀਆਂ ਦਵਾਈਆਂ ਅਤੇ ਆਕਸੀਜਨ ਦਾ ਵਿਸ਼ੇਸ਼ ਪ੍ਰਬੰਧ ਪਹਿਲਾਂ ਕਰ ਲਿਆ ਜਾਵੇ ਤਾਂ ਜੋ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਹੀ ਸਿਹਤ ਵਿਭਾਗ ਦੇ ਅਧਿਕਾਰੀ, ਡਾਕਟਰ, ਪੈਰਾ ਮੈਡੀਕਲ ਸਟਾਫ ਅਤੇ ਆਸ਼ਾ ਵਰਕਰ ਨੂੰ ਇਸ ਔਖੀ ਘੜੀ ‘ਚ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਉਣ ਲਈ ਕਿਹਾ।ਬਜ਼ੁਰਗਾਂ, ਬੱਚਿਆਂ ਅਤੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਨੂੰ ਘਰਾਂ ’ਚ ਹੀ ਰਹਿਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਲੋਕ ਸਿਹਤ ਵਿਭਾਗ ਵਲੋਂ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦਾ ਪੂਰਾ ਪਾਲਣ ਕਰਨ, ਮੂੰਹ ‘ਤੇ ਮਾਸਕ ਲਗਾ ਕੇ ਰੱਖਣ, ਹੱਥਾਂ ਨੂੰ ਬਾਰ-ਬਾਰ ਸਾਬਣ ਨਾਲ ਸਾਫ ਕਰਨ, ਸੈਨੀਟਾਈਜ਼ਰ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਦਾ ਪੂਰਾ ਧਿਆਨ ਰੱਖਣ।ਹਰ ਵਿਅਕਤੀ ਨੂੰ ਆਪਣੀ ਵਾਰੀ ਆਉਣ ‘ਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਵੈਕਸੀਨ ਲਗਵਾਉਣ ਲਈ ਅਪੀਲ ਵੀ ਕੀਤੀ ਗਈ ।
                   ਇਸ ਮੌਕੇ ਡਾ. ਅੰਜ਼ਨਾ ਗੁਪਤਾ ਸਿਵਲ ਸਰਜਨ ਸੰਗਰੂਰ, ਸਹਾਇਕ ਸਿਵਲ ਸਰਜਨ ਡਾ. ਜਗਮੋਹਨ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਐਸ.ਜੇ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ, ਡਾ. ਪਰਮਿੰਦਰ ਕੌਰ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਭਗਵਾਨ ਸਿੰਘ ਜ਼ਿਲ੍ਹਾ ਟੀਕਾਕਰਨ ਅਫਸਰ, ਡਾ. ਸੰਜੇ ਮਾਥੁਰ ਐਸ.ਐਮ.ਓ.ਆਈ ਮੋਬਾਇਲ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਸਿਹਤ ਅਧਿਕਾਰੀ, ਸਪੈਸ਼ਲਿਸਟ ਡਾਕਟਰ, ਪੈਰਾ ਮੈਡੀਕਲ ਸਟਾਫ ਤੋਂ ਇਲਾਵਾ ਸ਼ਹਿਰ ਦੇ ਮੋਹਤਬਰ ਵਿਅਕਤੀ ਵੀ ਮੌਜਜ਼ੂ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …