ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਨਮੋਲ ਦੇ ਜਥੇਦਾਰ ਕੌਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ
ਨਿਰਦੇਸ਼ਾਂ ਅਨੁਸਾਰ ਅਤੇ ਸਿੱਖਿਆ ਵਿਭਾਗ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਿਪਤ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਨੌਵੀਂ ਤੋਂ ਬਾਰਵੀਂ ਤੱਕ ਕਲਾਸਾਂ ਦੇ ਇੰਚਾਰਜ਼ਾਂ ਦੀ ਪ੍ਰੇਰਨਾ ਸਦਕਾ ਵਿਦਿਆਰਥੀਆਂ ਨੇ ਉਤਸ਼ਾਹ ਨਾਲ਼ ਭਾਗ ਲਿਆ।ਵਿਦਿਆਰਥੀਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਫਲਸਫੇ, ਸਿੱਖਿਆਵਾਂ ਅਤੇ ਅਧਿਆਤਮਕ ਫਲਸਫੇ ਸੰਬੰਧੀ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਭਰਪੂਰ ਲੇਖ ਲਿਖੇ।ਮੁਕਾਬਲਿਆਂ ਵਿੱਚ ਸਕੂਲ ਦੀ ਵਿਦਿਆਰਥਣ ਰੀਆ ਕੌਰ ਕਲਾਸ ਬਾਰਵੀਂ ਨੇ ਪਹਿਲਾ, ਹਰਪ੍ਰੀਤ ਕੌਰ ਕਲਾਸ ਦਸਵੀਂ ਨੇ ਦੂਜਾ ਅਤੇ ਕਮਲਦੀਪ ਕੌਰ ਕਲਾਸ ਬਾਰਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਸਕੂਲ ਨੋਡਲ ਅਧਿਆਪਕਾ ਡਾ. ਗੁਰਮੀਤ ਕੌਰ ਨੇ ਵਿਦਿਆਰਥੀਆਂ ਨੂੰ ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ।ਬਲਾਕ ਨੋਡਲ ਅਫਸਰ ਲਵਲੀ ਜੌਹਲ ਦੀ ਭੂਮਿਕਾ ਅਹਿਮ ਰਹੀ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਗੁਰਬੀਰ ਕੌਰ ਨੇ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦਾ ਧੰਨਵਾਦ ਕੀਤਾ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media