Sunday, September 27, 2026

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਰਘੂਨੰਦਨ ਲਾਲ ਭਾਟੀਆ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਸਾਮਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਨੇ ਸਾਬਕਾ ਕੇਂਦਰੀ ਰਾਜ ਮੰਤਰੀ ਤੇ ਅੰਮ੍ਰਿਤਸਰ ਤੋਂ ਸਾਬਕਾ ਲੋਕ ਸਭਾ ਮੈਂਬਰ ਰਘੂਨੰਦਨ ਲਾਲ ਭਾਟੀਆ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰੈਸ ਨੂੰ ਜਾਰੀ ਇੱਕ ਸਾਂਝੇ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋ. ਮੋਹਣ ਸਿੰਘ, ਇੰਜ. ਹਰਜਾਪ ਸਿੰਘ ਔਜਲਾ, ਡਾ. ਚਰਨਜੀਤ ਸਿੰਘ ਗੁਮਟਾਲਾ, ਦਲਜੀਤ ਸਿੰਘ ਕੋਹਲੀ, ਅੰਮ੍ਰਿਤ ਲਾਲ ਮੰਨਣ, ਪ੍ਰਧਾਨ ਮਨਮੋਹਨ ਸਿੰਘ ਬਰਾੜ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਚਾਹਲ ਤੇ ਡਾ. ਇੰਦਰਜੀਤ ਸਿੰਘ ਗੋਗੋਆਣੀ, ਮੀਤ ਪ੍ਰਧਾਨ ਸੁਰਿੰਦਰ ਜੀਤ ਸਿੰਘ ਬਿੱਟੂ, ਗਿਆਨ ਸਿੰਘ ਸੱਗੂ, ਜਨਰਲ ਸਕੱਤਰ ਨਿਸ਼ਾਨ ਸਿੰਘ ਸੋਹੀ ਤੇ ਸਮੂਹ ਮੈਂਬਰਾਨ ਨੇ ਕਿਹਾ ਕਿ ਬੀ.ਏ ਐਲ.ਐਲ.ਬੀ ਪਾਸ ਰਘੂਨੰਦਨ ਲਾਲ ਭਾਟੀਆ ਇੱਕ ਉੱਚ ਕੋਟੀ ਦੇ ਸੁਲਝੇ ਹੋਏ ਸਿਆਸਤਦਾਨ ਸਨ।1972 ਵਿੱਚ ਪਹਿਲੀ ਵਾਰ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਚੁਣੇ ਜਾਣ ਉਪਰੰਤ ਉਨਾਂ ਨੇ ਕੁੱਲ 6 ਵਾਰ ਸੰਸਦ ਮੈਂਬਰ ਵਜੋਂ ਅੰਮ੍ਰਿਤਸਰ ਦੀ ਨੁਮਾਇੰਦਗੀ ਕੀਤੀ।ਉਹ ਵਿਦੇਸ਼ ਰਾਜ ਮੰਤਰੀ ਤੋਂ ਇਲਾਵਾ ਕਈ ਕਮੇਟੀਆਂ ਦੇ ਮੈਂਬਰ, ਕੇਰਲਾ ਤੇ ਬਿਹਾਰ ਦੇ ਰਾਜਪਾਲ ਵੀ ਰਹੇ।ਉਨ੍ਹਾਂ ਨੇ ਕਈ ਅੰਤਰਰਾਸ਼ਟਰੀ ਕਾਨਫਰੰਸਾਂ ਵਿੱਚ ਭਾਗ ਲਿਆ ਤੇ ਕਾਂਗਰਸ ਪਾਰਟੀ ਦੇ ਕਈ ਉਚ ਅਹੁੱਦਿਆਂ ‘ਤੇ ਬਿਰਾਜ਼ਮਾਨ ਰਹੇ।ਸਮਾਜ ਸੇਵੀ ਗਤੀਵਿਧੀਆਂ ਵਿੱਚ ਵੀ ਉਹ ਵੱਧ ਚੜ੍ਹ ਕੇ ਹਿੱਸਾ ਲੈਂਦੇ ਸਨ।
                    ਅੰਮ੍ਰਿਤਸਰ ਵਿਕਾਸ ਮੰਚ ਵੱਲੋਂ 5 ਜੂਨ 1996 ਵਿੱਚ ਵਿਸ਼ਵ ਵਾਤਾਵਰਣ ਦਿਵਸ ਮੌਕੇ ਕਰਵਾਏ ਗਏ ਗੁਰੂ ਨਾਨਕ ਭਵਨ ਵਿੱਚ ਸੈਮੀਨਾਰ ‘ਔਰਤਾਂ ਅਤੇ ਵਾਤਾਵਰਣ’ ਵਿੱਚ ਉਨ੍ਹਾਂ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ।ਬੇਸ਼ੱਕ ਉਹ ਅੱਜ ਭਾਵੇਂ ਸਾਡੇ ਵਿੱਚ ਨਹੀਂ ਰਹੇ, ਪਰ ਉਨ੍ਹਾਂ ਵੱਲੋਂ ਕੀਤੇ ਕੰਮਾਂ ਕਰਕੇ ਹਮੇਸ਼ਾਂ ਯਾਦ ਰਹਿਣਗੇ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …