Sunday, March 22, 2026

ਦਿੱਲੀ ਕਮੇਟੀ ਨੇ ਪਾਕਿਸਤਾਨ ਦੀ ਯਾਤਰਾ ਲਈ ਜਥੇ ਨੂੰ ਕੀਤਾ ਰਵਾਨਾ

PPN03111413
ਨਵੀਂ ਦਿੱਲੀ, 3 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ 260 ਯਾਤਰੂਆਂ ਦੇ ਜੱਥੇ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸਿਰੋਪਾਉ ਦੇਕੇ ਬੱਸਾਂ ਰਾਹੀਂ ਅਟਾਰੀ ਬਾਰਡਰ ਲਈ ਰਵਾਨਾ ਕੀਤਾ ਗਿਆ। ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਣਾ, ਜਾਇੰਟ ਸਕੱਤਰ ਹਰਮੀਤ ਸਿੰਘ ਕਾਲਕਾ, ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਣਾ ਤੇ ਮੈਂਬਰ ਦਰਸ਼ਨ ਸਿੰਘ ਨੇ ਦਿੱਲੀ ਕਮੇਟੀ ਮੈਂਬਰ ਗੁਰਬਚਨ ਸਿੰਘ ਚੀਮਾ ਦੀ ਅਗਵਾਈ ਹੇਠ ਜਥੇ ਨੂੰ ਰਵਾਨਾ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਦਿੱਲੀ ਕਮੇਟੀ ਦੇ ਯਾਤਰਾ ਵਿਭਾਗ ਦੇ ਚੇਅਰਮੈਨ ਪਰਮਜੀਤ ਸਿੰਘ ਚੰਢੋਕ ਨੇ ਦੱਸਿਆ ਕਿ ਕਮੇਟੀ ਨੂੰ 382 ਯਾਤਰੂਆਂ ਪਾਸੋਂ ਪਾਕਿਸਤਾਨ ਜਾਣ ਲਈ ਅਰਜ਼ੀਆਂ ਆਈਆਂ ਸਨ ਜਿਸ ਵਿੱਚੋਂ ਕੇਂਦਰੀ ਗ੍ਰਹਿ ਵਿਭਾਗ ਵੱਲੋਂ 12 ਅਤੇ ਪਾਕਿਸਤਾਨੀ ਦੂਤਘਰ ਵੱਲੋਂ 110 ਅਰਜ਼ੀਆਂ ਨੂੰ ਖਾਰਿਜ ਕੀਤਾ ਗਿਆ ਹੈ। ਇਹ ਜਥਾ ਕੱਲ ਅਟਾਰੀ ਤੋਂ ਸ਼੍ਰੋਮਣੀ ਕਮੇਟੀ ਦੇ ਜਥੇ ਦੇ ਨਾਲ ਤਿੰਨ ਵਿਸ਼ੇਸ਼ ਟਰੇਨਾਂ ਰਾਹੀਂ ਸ੍ਰੀ  ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ। ਇਹ ਜਥਾ ਆਪਣੀ ਯਾਤਰਾ ਦੌਰਾਨ ਗੁਰਦੁਆਰਾ ਸ੍ਰੀ  ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ,  ਗੁਰਦੁਆਰਾ ਸੱਚਾ ਸੌਦਾ ਤੇ ਲਾਹੌਰ ਅਤੇ ਐਮਨਾਬਾਦ ਦੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਕੇ ਮਿਤੀ 13 ਨਵੰਬਰ ਨੂੰ ਵਾਪਿਸ ਪਰਤੇਗਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply