ਅੰਮ੍ਰਿਤਸਰ, 17 ਮਈ (ਗੁਰਪ੍ਰੀਤ ਸਿੰਘ) – ਰਾਜਪੁਰਾ ਨੇੜਲੇ ਪਿੰਡ ਥੂਹਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ
ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਨਰੀਖਣ ਕਰਦੇ ਰਹਿਣ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਣ।ਸੰਗਤਾਂ ਨੂੰ ਵੀ ਚਾਹੀਦਾ ਹੈ ਕਿ ਉਹ ਸਮੇਂ-ਸਮੇਂ ਗੁਰਦੁਆਰਾ ਕਮੇਟੀਆਂ ਨੂੰ ਸੁਚੇਤ ਕਰਨ।ਉਨ੍ਹਾਂ ਕਿਹਾ ਕਿ ਪਾਵਨ ਸਰੂਪ ਅਗਨ ਭੇਟ ਹੋਣਾ ਗਹਿਰੀ ਚਿੰਤਾ ਦਾ ਵਿਸ਼ਾ ਹੈ।ਇਸ ਮਾਮਲੇ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਗੜ੍ਹੀ ਮੌਕੇ ’ਤੇ ਪਹੁੰਚੇ ਹਨ, ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਗਨ ਭੇਟ ਹੋਏ ਸਰੂਪਾਂ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪਹੁੰਚਾ ਦਿੱਤਾ ਹੈ।
ਇਸੇ ਤਰ੍ਹਾਂ ਹੀ ਹਲਕਾ ਸ਼ਾਹਕੋਟ ਦੇ ਪਿੰਡ ਤਲਵੰਡੀ ਸੁਲੇਮ ਵਿਖੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਹ ਘਟਨਾ ਵੀ ਬਿਜਲੀ ਦਾ ਸਰਕਟ ਸ਼ਾਰਟ ਹੋਣ ਕਾਰਨ ਪੱਖੇ ਤੋਂ ਵਾਪਰੀ ਹੈ।ਉਨ੍ਹਾਂ ਕਿਹਾ ਕਿ ਕਮੇਟੀਆਂ ਗੁਰਦੁਆਰਾ ਸਾਹਿਬ ਵਿਖੇ ਹਰ ਸਮੇਂ ਕਿਸੇ ਸੇਵਾਦਾਰ ਦੀ ਹਾਜ਼ਰੀ ਯਕੀਨੀ ਬਣਾਉਣ।ਰਾਤ ਸਮੇਂ ਬਿਜਲੀ ਦੀ ਮੇਨ ਸਪਲਾਈ ਬੰਦ ਕਰਨ ਨੂੰ ਵੀ ਲਾਜ਼ਮੀ ਕੀਤਾ ਜਾਵੇ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media