ਕਪੂਰਥਲਾ, 17 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵਲੋਂ ਅੱਜ ਸਿਵਲ ਹਸਪਤਾਲ ਦੇ ਪੋਸਟ ਕੋਵਿਡ ਵਾਰਡ ਦਾ ਦੌਰਾ ਕੀਤਾ
ਗਿਆ।ਜਿਥੇ 8 ਬੈਡਾਂ ਦਾ ਪੋਸਟ ਕੋਵਿਡ ਵਾਰਡ ਬਣਾਇਆ ਗਿਆ ਹੈ।ਇਥੇ ਕੋਵਿਡ ਤੋਂ ਠੀਕ ਹੋ ਚੁੱਕੇ ਉਨ੍ਹਾਂ ਮਰੀਜ਼ਾਂ ਨੂੰ ਰੱਖਿਆ ਜਾਏਗਾ।ਜਿਨ੍ਹਾਂ ਨੂੰ ਕੋਵਿਡ ਨੈਗੇਟਿਵ ਹੋਣ ਤੋਂ ਬਾਅਦ ਵੀ ਰਿਕਵਰੀ ਦੌਰਾਨ ਸਾਹ ਸੰਬੰਧੀ, ਆਕਸੀਜਨ ਸੈਚੁਰੇਸ਼ਨ ਜਾਂ ਹੋਰ ਕੋਈ ਦਿੱਕਤ ਪੇਸ਼ ਆ ਰਹੀ ਹੈ।ਇਸ ਵਾਰਡ ਵਿੱਚ ਸੈਂਟਰ ਆਕਸੀਜਨ ਸਪਲਾਈ ਦੀ ਸਹੂਲਤ ਉਪਲੱਬਧ ਹੈ।
ਡਿਪਟੀ ਕਮਿਸ਼ਨਰ ਨੇ ਪੋਸਟ ਕੋਵਿਡ ਵਾਰਡ ਦੀ ਸਮਰੱਥਾ ਵਧਾਉਣ ਦੀ ਵਕਾਲਤ ਕਰਦਿਆਂ ਕਿਹਾ ਕਿ ਕੋਵਿਡ ਦੀ ਜਿਆਦਾ ਜਕੜ ਵਿਚ ਆ ਕੇ ਠੀਕ ਹੋਣ ਵਾਲੇ ਵਿਅਕਤੀਆਂ ਦੀ ਸਿਹਤ ਦੀ ਵਧੇਰੇ ਨਿਗਰਾਨੀ ਦੀ ਲੋੜ ਹੈ।ਉਨਾਂ ਨੇ ਕੋਵਿਡ ਮੈਨੇਜਮੈਂਟ ਨੂੰ ਲੈ ਕੇ ਜਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ।
ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਪੋਸਟ ਕੋਵਿਡ ਵਾਰਡ ਵਿਖੇ ਮਰੀਜ਼ਾਂ ਦੀ ਲੋੜ ਅਨੁਸਾਰ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਨਾਲ ਸਹਾਇਕ ਸਿਵਲ ਸਰਜਨ ਡਾ. ਅਨੂ ਸ਼ਰਮਾ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਸੀਨੀਅਰ ਮੈਡੀਕਲ ਅਫਸਰ ਡਾ. ਸੰਦੀਪ ਧਵਨ ਆਦਿ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media