Thursday, August 27, 2026

ਕਰੋਨਾ ਦੇ ਮਰੀਜ਼ਾਂ ਲਈ ਸੂਬੇ ਵਿੱਚ ਲਗਾਏ ਜਾ ਰਹੇ ਹਨ 790 ਹੋਰ ਬੈਡ – ਸੋਨੀ

ਤਿੰਨ ਮੈਡੀਕਲ ਕਾਲਜਾਂ ਵਿਚੋਂ 13037 ਮਰੀਜ ਠੀਕ ਹੋ ਕੇ ਘਰਾਂ ਨੂੰ ਪੁੱਜੇ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਸੂਬੇ ਵਿੱਚ ਕਰੋਨਾ ਦੇ ਮਰੀਜ਼ਾਂ ਲਈ 790 ਬੈਡ ਹੋਰ ਸਥਾਪਤ ਕੀਤੇ ਜਾ ਰਹੇ ਹਨ।ਜਿੰਨਾਂ ਵਿਚੋਂ ਪਟਿਆਲਾ ਮੈਡੀਕਲ ਕਾਲਜ ਵਿਖੇ 240, ਫਰੀਦਕੋਟ ਅਤੇ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ 100-100, ਜਲਾਲਾਬਾਦ ਅਤੇ ਬਠਿੰਡਾ ਵਿਖੇ 50-50 ਬੈਡ ਪੱਕੇ ਤੌਰ ‘ਤੇ ਸਥਾਪਿਤ ਕੀਤੇ ਜਾਣਗੇੇ ਹਨ।ਇਸ ਦੇ ਨਾਲ ਨਾਲ ਮੁਹਾਲੀ ਹਸਪਤਾਲ ਅਤੇ ਬਠਿੰਡਾ ਰਿਫਾਨਿਰੀ ਵਿਖੇ 100-100, ਤਰਨਤਾਰਨ ਅਤੇ ਗੁਰਦਾਸਪੁਰ ਹਸਪਤਾਲ ਵਿਖੇ 25- 25 ਬੈਡ ਆਰਜ਼ੀ ਤੌਰ ‘ਤੇ ਕੋਰੋਨਾ ਮਰੀਜ਼ਾਂ ਲਈ ਲਗਾਏ ਜਾ ਰਹੇ ਹਨ।
                 ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਪੰਜਾਬ ਨੇ ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਆਪਣੇ ਨਿਵਾਸ ਅਸਥਾਨ ਵਿਖੇ ਕਰੋਨਾ ਦੀ ਰੀਵਿਊ ਮੀਟਿੰਗ ਕਰਨ ਉਪਰੰਤ ਕੀਤਾ।ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਕਮਿਸ਼ਨਰ ਨਗਰ ਨਿਗਮ ਮੈਡਮ ਕੋਮਲ ਮਿੱਤਲ, ਪ੍ਰਿੰਸੀਪਲ ਮੈਡੀਕਲ ਕਾਲਜ ਡਾ: ਰਾਜੀਵ ਦੇਵਗਨ ਅਤੇ ਸਿਵਲ ਸਰਜਨ ਡਾ: ਚਰਨਜੀਤ ਸਿੰਘ ਹਾਜ਼ਰ ਸਨ।
                ਮੀਟਿੰਗ ਨੂੰ ਸੰਬੋਧਨ ਕਰਦਿਆਂ ਸੋਨੀ ਨੇ ਦੱਸਿਆ ਕਿ ਸੂਬੇ ਦੇ 7 ਸਰਕਾਰੀ ਹਸਪਤਾਲਾਂ ਵਿੱਚ ਹੁਣ ਤੱਕ 64 ਲੱਖ 24 ਹਜਾਰ 719 ਮਰੀਜ਼ਾਂ ਦੇ ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ।ਜਿੰਨਾਂ ਵਿਚੋਂ ਅੰਮ੍ਰਿਤਸਰ 1862744, ਪਟਿਆਲਾ 2051446, ਫਰੀਦਕੋਟ ਵਿਖੇ 1672016, ਲੁਧਿਆਣਾ 276962, ਜਲੰਧਰ 186609, ਐਫ.ਸੀ.ਐਲ ਮੁਹਾਲੀ ਵਿਖੇ 189923 ਅਤੇ ਪੀ.ਬੀ.ਟੀ ਮੁਹਾਲੀ ਵਿਖੇ 185019 ਟੈਸਟ ਕੀਤੇ ਗਏ ਹਨ ਅਤੇ ਹੁਣ ਤੱਕ 2 ਲੱਖ 79 ਹਜ਼ਾਰ 574 ਕਰੋਨਾ ਪਾਜਟਿਵ ਪਾਏ ਗਏ ਹਨ।ਉਨ੍ਹਾਂ ਦੱਸਿਆ ਕਿ ਸੂਬੇ ਦੇ ਤਿੰਨ ਮੈਡੀਕਲ ਕਾਲਜਾਂ ਵਿੱਚ 17847 ਕਰੋਨਾ ਮਰੀਜ਼ ਦਾਖਲ ਹੋਏ ਸਨ, ਜਿੰਨਾਂ ਵਿਚੋਂ 13037 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਤਿੰਨ ਮੈਡੀਕਲ ਕਾਲਜਾਂ ਵਿੱਚ ਹੁਣ ਤੱਕ 3872 ਵਿਅਕਤੀਆਂ ਦੀ ਮੌਤ ਹੋਈ ਹੈ। ਜਿੰਨਾਂ ਵਿੱਚ ਅੰਮ੍ਰਿਤਸਰ ਮੈਡੀਕਲ ਕਾਲਜ ਵਿੱਚ 1359, ਪਟਿਆਲਾ ਮੈਡੀਕਲ ਕਾਲਜ ਵਿੱਚ 1890 ਅਤੇ ਫਰੀਦਕੋਟ ਮੈਡੀਕਲ ਵਿੱਚ 623 ਵਿਅਕਤੀ ਹਨ।
              ਮੀਟਿੰਗ ਉਪਰੰਤ ਸੋਨੀ ਵਲੋਂ ਹਾਲਗੇਟ ਤੋਂ ਲੈ ਕੇ ਲੋਹਗੜ੍ਹ ਗੇਟ ਤੱਕ ਸ਼ਹਿਰ ਦਾ ਦੌਰਾ ਕਰਕੇ ਲਾਕਡਾਊਨ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।ਸੋਨੀ ਨੇ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਵਲੋਂ ਲਾਕਡਾਊਨ ਦੀ ਪਾਲਣਾ ਲਈ ਇਕ ਦਿਨ ਖੱਬੇ ਅਤੇ ਇਕ ਦਿਨ ਸੱਜੇ ਪਾਸੇ ਦੀਆਂ ਦੁਕਾਨਾਂ ਖੋਲਣ ਦੀ ਆਗਿਆ ਦਿੱਤੀ ਗਈ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …