ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਹਲਕਾ ਉਤਰੀ ‘ਚ ਪੈਂਦੀਆਂ ਵਾਰਡਾਂ ਦੇ ਕੌਸਲਰਾਂ ਨਾਲ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਕਾਸ ਦੇ ਕੰਮਾਂ ਸਬੰਧੀ
ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਨਗਰ ਨਿਗਮ ਦੇ ਸਿਵਲ, ਓ.ਐਂਡ.ਐਮ, ਸਟਰੀਟ ਲਾਈਟ, ਬਾਗਬਾਨੀ ਅਤੇ ਅਸਟੇਟ ਵਿਭਾਗ ਦੇ ਅਧਿਕਾਰੀ ਸ਼ਾਮਿਲ ਹੋਏ।
ਮੇਅਰ ਰਿੰਟੂ ਨੇ ਕੌਂਸਲਰਾਂ ਵਲੋਂ ਦੱਸੀਆਂ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਜਰੂਰੀ ਨਿਰਦੇਸ਼ ਦਿੱਤੇ ਅਤੇ ਭਰੋਸਾ ਦੁਆਇਆ ਕਿ ਵਾਰਡਾਂ ਵਿੱਚ ਵਿਕਾਸ ਦੇ ਕੰਮ ਪਹਿਲ ਦੇ ਅਧਾਰ ‘ਤੇ ਕਰਵਾਏ ਜਾਣਗੇ।ਉਨਾਂ ਕਿਹਾ ਕਿ ਕਰੋਨਾ ਕਾਲ ਦੀ ਮੁਸ਼ਕਲ ਘੜੀ ‘ਚ ਪੂਰੀ ਤਨਦੇਹੀ ਨਾਲ ਵਿਕਾਸ ਦੇ ਕੰਮ ਨੇਪਰੇ ਚਾੜ ਕੇ ਕੌਂਸਲਰ, ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀ ਜਨਤਾ ਦੀ ਸੇਵਾ ਕਰ ਰਹੇ ਹਨ।ਇਸ ਦੇ ਨਾਲ ਹੀ ਜਿਲ੍ਹਾ ਪ੍ਰਸ਼ਾਸਨ ਵਲੋਂ ਕਰੋਨਾ ਤੋਂ ਬਚਾਓ ਲਈ ਵੱਖ-ਵੱਖ ਕੰਮਾਂ ਵਾਸਤੇ ਲਗਾਈਆਂ ਗਈਆ ਡਿਊਟੀਆਂ ਵੀ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਨਿਭਾਈਆਂ ਜਾ ਰਹੀਆਂ ਹਨ।ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਮਹਾਮਾਰੀ ਤੋਂ ਬਚਾਅ ਲਈ ਸਰਕਾਰ ਵਲੋਂ ਜਾਰੀ ਹਦਾਇਤਾਂ ਤੇ ਸਾਵਧਾਨੀਆਂ ਦਾ ਪਾਲਣ ਕਰਦੇ ਹੋਏ ਪ੍ਰਸ਼ਾਸਨ ਨੂੰ ਸਹਿਯੋਗ ਦੇਣ।
ਇਸ ਮੀਟਿੰਗ ਵਿਚ ਕੌਂਸਲਰ ਪ੍ਰਿੰਯਕਾ ਸ਼ਰਮਾ, ਗੁਰਜੀਤ ਕੌਰ, ਪਿੰਕੀ ਦੇਵੀ, ਪ੍ਰਦੀਪ ਸ਼ਰਮਾ, ਸੰਦੀਪ ਸ਼ਰਮਾ, ਅਸ਼ਵਨੀ ਨਵੀਂ ਭਗਤ, ਰਿਤੇਸ਼ ਸ਼ਰਮਾ, ਰਾਮਬਲੀ, ਅਨੇਕ ਸਿੰਘ, ਵਿਜੈ ਉੱਮਟ, ਬੋਬੀ, ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀ ਸ਼ਾਮਿਲ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media