Sunday, September 27, 2026

ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ‘ਚੋਂ ਹਰਮਨ ਸ਼ਰਮਾ ਨੇ ਪ੍ਰਾਪਤ ਕੀਤੇ 99 ਫ਼ੀਸਦੀ ਅੰਕ

ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਸ਼ਹੀਦ ਸ੍ਰ. ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀ ਹੋਣਹਾਰ ਵਿਦਿਆਰਥਣ ਹਰਮਨ ਸ਼ਰਮਾ ਪੁੱਤਰੀ ਪੱਤਰਕਾਰ ਹਰਜੀਤ ਸ਼ਰਮਾ ਅਤੇ ਰਿਤੂ ਸ਼ਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਦੇ ਨਤੀਜ਼ੇ `ਚੋਂ 99 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ।ਹਰਮਨ ਸ਼ਰਮਾ ਨੇ ਅੰਗਰੇਜ਼ੀ, ਪੰਜਾਬੀ, ਹਿੰਦੀ, ਗਣਿਤ, ਵਿਗਿਆਨ, ਕੰਪਿਊਟਰ ਸਾਇੰਸ ਅਤੇ ਵੈਲਕਮ ਲਾਈਫ ਵਿਸ਼ਿਆਂ `ਚੋਂ ਸ਼ਤ ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ।ਜਦਕਿ ਸਮਾਜਿਕ ਸਿੱਖਿਆ ਅਤੇ ਡਰਾਇੰਗ ਵਿਸ਼ਿਆਂ `ਚੋਂ 100 `ਚੋਂ 95 ਅੰਕ ਪ੍ਰਾਪਤ ਕੀਤੇ ਹਨ।
              ਸਕੂਲ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ ਨੇ ਵਿਦਿਆਰਥਣ ਹਰਮਨ ਸ਼ਰਮਾ ਦੀ ਇਸ ਪ੍ਰਾਪਤੀ `ਤੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।ਪਰਿਵਾਰਕ ਮੈਂਬਰਾਂ ਨੇ ਹਰਮਨ ਸ਼ਰਮਾ ਦਾ ਮੂੰਹ ਮਿੱਠਾ ਕਰਵਾਇਆ। ਲੌਂਗੋਵਾਲ ਦੇ ਸਮੁੱਚੇ ਪੱਤਰਕਾਰ ਭਾਈਚਾਰੇ ਨੇ ਵਿਦਿਆਰਥਣ ਦੀ ਇਸ ਪ੍ਰਾਪਤੀ `ਤੇ ਪਰਿਵਾਰ ਨੂੰ ਮੁਬਾਰਕਾਂ ਦਿੱਤੀਆਂ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …