ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਬਦੌਲਤ
ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੀ ਦਿਸ਼ਾ ਚ` ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਸਰਕਾਰੀ ਸਕੂਲਾਂ ਦੀ ਖੂਬਸੂਰਤ ਦਿੱਖ ਨੂੰ ਫਿਟਨੈਸ ਦੇ ਚਾਰ ਚੰਦ ਲਾ ਕੇ ਸਮਾਰਟ ਖੇਡ ਮੈਦਾਨ ਬਣਾਉਣ ਲਈ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਬਹੁਤ ਜਲਦ ਸਮਾਰਟ ਖੇਡ ਮੈਦਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਸ਼ਾਨ ਬਣਨਗੇ।
ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ) ਸਤਿੰਦਰਬੀਰ ਸਿੰਘ ਅਤੇ ਸੁਸ਼ੀਲ ਕੁਮਾਰ ਤੁੱਲੀ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਦੀ ਅਗਵਾਈ ਹੇਠ ਕੁਲਜਿੰਦਰ ਸਿੰਘ ਮੱਲ੍ਹੀ ਜਿਲ੍ਹਾ ਮੈਂਟਰ ਖੇਡਾਂ ਵਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਚੱਲ ਰਹੇ ਸਮਾਰਟ ਖੇਡ ਮੈਦਾਨਾਂ ਦੇ ਕੰਮਾਂ ਸੰਬੰਧੀ ਆਨਲਾਈਨ ਸਮੀਖਿਆ ਮੀਟਿੰਗ ਕੀਤੀ ਗਈ।ਜਿਸ ਵਿੱਚ ਸਕੂਲ ਪੱਧਰ ‘ਤੇ ਬਣਾਏ ਜਾ ਰਹੇ ਖੇਡ ਮੈਦਾਨ ਤਿਆਰ ਕਰਨ ਸਬੰਧੀ ਸਕੂਲ ਮੁਖੀਆਂ ਨਾਲ ਅਹਿਮ ਨੁਕਤੇ ਸਾਂਝੇ ਕੀਤੇ ਗਏ।ਮੱਲ੍ਹੀ ਨੇ ਦੱਸਿਆ ਕਿ ਜਿਥੇ ਵਿਭਾਗ ਵਲੋਂ ਕਈ ਮਹਿੰਗੇ ਸਮਾਰਟ ਪਲੇਅ ਗਰਾਉਂਡ ਜਿਵੇਂ ਕਿ ਹਾਕੀ ਬਾਸਕਟਬਾਲ ਹੈਂਡਬਾਲ ਸ਼ੂਟਿੰਗ ਰੇਂਜ਼ ਆਦਿ ਲਈ ਸਕੂਲ ਦੀ ਮੰਗ ਅਨੁਸਾਰ ਵਿਭਾਗ ਵਲੋਂ ਗ੍ਰਾਂਟ ਜਾਰੀ ਕੀਤੀ ਜਾ ਰਹੀ ਹੈ ਉਥੇ ਹੀ ਕਈ ਖੇਡਾਂ ਦੇ ਮੈਦਾਨ ਸਮਾਰਟ ਬਣਾਉਣ ਲਈ ਘੱਟ ਖ਼ਰਚੇ ਜਾਂ ਨਾ ਮਾਤਰ ਖ਼ਰਚੇ ‘ਚ ਤਿਆਰ ਕੀਤੇ ਜਾ ਸਕਦੇ ਹਨ।ਜਿਵੇਂ ਕਿ ਖੋ ਖੋ, ਕਬੱਡੀ, ਬੈਡਮਿੰਟਨ, ਟੇਬਲ ਟੈਨਿਸ, ਕੈਰਮ ਬੋਰਡ ਚੈਸ ਆਦਿ ਖੇਡਾਂ ਸ਼ਾਮਲ ਹਨ।
ਉਨ੍ਹਾਂ ਨੇ ਖਾਸ ਕਰਕੇ ਪ੍ਰਾਇਮਰੀ ਵਿੰਗ ਦੇ ਸਮੂਹ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਨਵ-ਨਿਯੁੱਕਤ ਪੀ.ਟੀਆਈ ਨੂੰ ਆਪਣੇ ਸਕੂਲ ਬੁਲਾ ਕੇ ਖੇਡ ਮੈਦਾਨ ਤਿਆਰ ਕਰਨ ਲਈ ਲੋੜੀਂਦੀ ਯੋਜਨਾ ਤਿਆਰ ਕੀਤੀ ਜਾਵੇ ਅਤੇ ਫੰਡਾਂ ਦੀ ਢੁੱਕਵੀਂ ਵਰਤੋਂ ਕਰਦਿਆਂ ਸੁਪਰ ਸਮਾਰਟ ਖੇਡ ਮੈਦਾਨਾਂ ਦਾ ਨਿਰਮਾਣ ਛੇਤੀ ਤੋਂ ਛੇਤੀ ਕਰਵਾਇਆ ਜਾਵੇ।ਇਸ ਕੰਮ ਲਈ ਪੰਚਾਇਤ ਅਤੇ ਐਸ.ਐਮ.ਸੀ ਕਮੇਟੀ ਮੈਂਬਰਾਂ ਦਾ ਵਿੱਤੀ ਸਹਿਯੋਗ ਵੀ ਲਿਆ ਜਾ ਸਕਦਾ ਹੈ।ਇਸ ਨਾਲ ਜਿੱਥੇ ਬੱਚਿਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ‘ਚ ਬੱਚੇ ਦਾਖਲ ਕਰਵਾਉਣ ਦੇ ਫ਼ੈਸਲੇ ‘ਤੇ ਮਾਣ ਮਹਿਸੂਸ ਹੋਵੇਗਾ ਉਥੇ ਪਿੰਡਾਂ ਦੀ ਸ਼ਾਨ ਬਣੇ ਇਨ੍ਹਾਂ ਖੇਡ ਮੈਦਾਨਾਂ ਦੀ ਵਰਤੋਂ ਨਾਲ ਆਮ ਲੋਕ ਵੀ ਸਿਹਤ ਪਖੋਂ ਤੰਦਰੁਸਤ ਰਹਿਣਗੇ।
ਇਸ ਮੌਕੇ ਉਨ੍ਹਾਂ ਨਾਲ ਅਮਨਦੀਪ ਸਿੰਘ ਬਲਾਕ ਮੈਂਟਰ, ਬਲਜੀਤ ਸਿੰਘ, ਕੁਲਦੀਪ ਸਿੰਘ, ਗੁਰਿੰਦਰ ਸਿੰਘ ਰੰਧਾਵਾ ਚਮਿਆਰੀ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media