ਸਮਰਾਲਾ, 20 ਮਈ (ਇੰਦਰਜੀਤ ਸਿੰਘ ਕੰਗ) – ਸਮਰਾਲਾ ਵਿਧਾਨ ਸਭਾ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਸਭ ਤੋਂ ਪੁਰਾਣੇ ਅਤੇ ਮੁੱਢਲੇ ਮੈਂਬਰਾਂ ਵਿੱਚੋਂ ਇੱਕ ਬੰਤ
ਸਿੰਘ ਖਾਲਸਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।ਉਨਾਂ ਨੇ ਪਾਰਟੀ ਦੇ ਕਨਵੀਨਰ ਅਤੇ ਜਨਰਲ ਸਕੱਤਰ ਵਜੋਂ ਵੀ ਕੰਮ ਕੀਤਾ ਹੈ।
ਮੀਡੀਆ ਨੂੰ ਜਾਰੀ ਬਿਆਨ ‘ਚ ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਜੋ ਸੁਫਨੇ ਪੰਜਾਬ ਦੇ ਲੋਕਾਂ ਨੂੰ ਦਿਖਾਏ ਸਨ, ਉਨ੍ਹਾਂ ਪ੍ਰਤੀ ਕੋਈ ਵੀ ਦਿਲਚਸਪੀ ਨਹੀਂ ਦਿਖਾਈ ਅਤੇ ਨਾ ਹੀ ਪੰਜਾਬ ਪ੍ਰਤੀ ਆਪਣਾ ਕੋਈ ਸਟੈਂਡ ਸਪੱਸ਼ਟ ਕੀਤਾ ਗਿਆ।ਉਨ੍ਹਾਂ ਸਿੱਖ ਮਨਿਉਰਟੀ ਨਾਲ ਸਬੰਧ ਰੱਖਦੇ ਵਿਧਾਇਕ ਜਰਨੈਲ ਸਿੰਘ, ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ, ਨੂੰ ਵੀ ਬਣਦਾ ਹੱਕ ਨਹੀਂ ਦਿੱਤਾ।ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੀ ਲੋਕ ਮਾਰੂ ਨੀਤੀਆਂ ਪ੍ਰਤੀ ਹਾਮੀ ਭਰ ਰਹੇ ਹਨ, ਪਰ ਉਨ੍ਹਾਂ ਪੰਜਾਬ ਦੇ ਕਿਸਾਨਾਂ ਪ੍ਰਤੀ ਵੀ ਕੋਈ ਖਾਸ ਦਿਲਚਸਪੀ ਨਹੀਂ ਦਿਖਾਈ।
ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਪ੍ਰਤੀ ਨਾਖੁਸ਼ੀ ਜ਼ਾਹਿਰ ਕਰਦੇ ਹੋਏ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ ਅਤੇ ਅੱਗੇ ਤੋਂ ਆਪ ਤੋਂ ਇਲਾਵਾ ਵੀ ਹੋਰ ਕਿਸੇ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਰੱਖਣਗੇ।ਲੇਕਿਨ ਸਮਾਜਸੇਵੀ ਕੰਮਾਂ ਵਿੱਚ ਪੂਰੀ ਤਰ੍ਹਾਂ ਦਿਲਚਸਪੀ ਲੈ ਕੇ ਕੰਮ ਕਰਦੇ ਰਹਿਣਗੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media