ਟਰੱਸਟ ਵਾਰਸਾਂ ਤੱਕ ਪਹੁੰਚਾ ਚੁੱਕਾ ਹੈ 233 ਬਦਨਸੀਬਾਂ ਦੇ ਸਰੀਰ
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਆਪਣੇ ਘਰ, ਜ਼ਮੀਨਾਂ ਗਹਿਣੇ ਰੱਖ ਕੇ ਖਾੜੀ ਮੁਲਕਾਂ `ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ `ਚ ਰਹਿਬਰ ਬਣ ਕੇ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮਹਿਸ਼ਮਪੁਰ ਕਲਾਂ ਨੇੜੇ ਤਰਸਿੱਕਾ ਨਾਲ ਸਬੰਧਤ 42 ਸਾਲਾ ਹਰਜਿੰਦਰ ਸਿੰਘ ਪੁੱਤਰ ਪੂਰਨ ਸਿੰਘ ਦੀ ਮ੍ਰਿਤਕ ਦੇਹ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ‘ਤੇ ਪੁੱਜੀ।
ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਹਰਜਿੰਦਰ ਸਿੰਘ ਕਰੀਬ 17 ਸਾਲ ਪਹਿਲਾਂ ਦੁਬਈ ਮਿਹਨਤ ਮਜ਼ਦੂਰੀ ਕਰਨ ਲਈ ਗਿਆ ਸੀ।ਉਹ ਹੁਣ ਭਾਰਤ ਤੋਂ 10 ਅਪ੍ਰੈਲ ਨੂੰ ਮੁੜ ਡੁਬਈ ਗਿਆ ਸੀ। ਜਿਥੇ ਪਹੁੰਚਣ ਤੋਂ ਕੁੱਝ ਦਿਨਾਂ ਬਾਅਦ ਹੀ 5 ਮਈ ਨੂੰ ਉਸ ਨੇ ਕਿਸੇ ਪ੍ਰੇਸ਼ਾਨੀ ਦੇ ਚੱਲਦਿਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।ਮ੍ਰਿਤਕ ਦੇ ਦੋਸਤਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਹਰਜਿੰਦਰ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਬੇਨਤੀ ਕੀਤੀ ਸੀ।ਜਿਸ ਉਪਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਅੱਜ ਹਰਜਿੰਦਰ ਸਿੰਘ ਦਾ ਸਰੀਰ ਭਾਰਤ ਪਹੁੰਚਾ ਕੇ ਉਸਦੇ ਪਰਿਵਾਰ ਨੂੰ ਸੌਂਪ ਦਿੱਤਾ ਹੈ।ਡਾ. ਓਬਰਾਏ ਨੇ ਦੱਸਿਆ ਕਿ ਉਹ ਹੁਣ ਤੱਕ 233 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾ ਚੁੱਕੇ ਹਨ।
ਹਵਾਈ ਅੱਡੇ ਤੇ ਮ੍ਰਿਤਕ ਸਰੀਰ ਲੈਣ ਪਹੁੰਚੇ ਹਰਜਿੰਦਰ ਸਿੰਘ ਦੇ ਭਰਾ ਕੁਲਵਿੰਦਰ ਸਿੰਘ, ਦੋਸਤ ਪ੍ਰਗਟ ਸਿੰਘ ਤੇ ਪ੍ਰਭਜੀਤ ਸਿੰਘ ਨੇ ਮ੍ਰਿਤਕ ਦੇਹ ਲੈ ਕੇ ਆਉਣ ‘ਤੇ ਡਾ.ਐਸ.ਪੀ ਸਿੰਘ ਓਬਰਾਏ ਦਾ ਕੀਤਾ।
ਜ਼ਿਕਰਯੋਗ ਹੈ ਕਿ ਇਸ ਮ੍ਰਿਤਕ ਦੇਹ ਨੂੰ ਭਾਰਤ ਭੇਜਣ ‘ਚ ਡਾ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਅੀਹਮ ਯੌਗਦਾਨ ਰਿਹਾ।