Thursday, August 27, 2026

ਲੋਕਾਂ ਦੇ ਸਹਿਯੋਗ ਨਾਲ ਕਰੋਨਾ ਕੇਸਾਂ ਵਿੱਚ ਕਮੀ ਆਈ – ਕੈਬਨਿਟ ਮੰਤਰੀ ਸੋਨੀ

ਰੇਗਰ ਸਭਾ ਧਰਮਸ਼ਾਲਾ ਨੂੰ 2 ਲੱਖ ਅਤੇ ਭਗਵਾਨ ਵਾਲਮੀਕਿ ਧਰਮਸ਼ਾਲਾ ਨੂੰ ਦਿੱਤਾ 4.50 ਲੱਖ ਦਾ ਚੈਕ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਸਰਕਾਰ ਵੱਲੋਂ ਲਗਾਏ ਮਿੰਨੀ ਲਾਕਡਾਊਨ ਨੂੰ ਲੋਕਾਂ ਵੱਲੋਂ ਮਿਲੇ ਸਹਿਯੋਗ ਸਦਕਾ ਕਰੋਨਾ ਦੇ ਕੇਸਾਂ ਵਿੱਚ ਵੀ ਕਾਫੀ ਗਿਰਾਵਟ ਆਈ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਪੰਜਾਬ ਨੇ ਵਾਰਡ ਨੰ: 50 ਵਿਖੇ ਸਥਿਤ ਰੇਗਰ ਸਭਾ ਧਰਮਸ਼ਾਲਾ ਨਵੀਂ ਗਲੀ ਹਾਲਗੇਟ ਨੂੰ 2 ਲੱਖ ਅਤੇ ਭਗਵਾਨ ਵਾਲਮੀਕਿ ਧਰਮਸ਼ਾਲਾ ਗੁਦਾਮ ਮੁਹੱਲਾ ਨੂੰ 4.50 ਲੱਖ ਰੁਪਏ ਦਾ ਚੈਕ ਦੇਣ ਸਮੇਂ ਕੀਤਾ।
               ਸੋਨੀ ਨੇ ਦੱਸਿਆ ਕਿ ਵਾਰਡ ਨੰ: 50 ਵਿਖੇ ਵਿਕਾਸ ਕਾਰਜ ਆਪਣੇ ਅੰਤਿਮ ਪੜਾਅ ‘ਤੇ ਹਨ।ਉਨਾਂ ਨੇ ਕਰੋਨਾ ਮਹਾਂਮਾਰੀ ਬਾਰੇ ਕਿਹਾ ਕਿ ਸਰਕਾਰ ਵੱਲੋਂ ਲਗਾਏ ਗਏ ਮਿੰਨੀ ਲਾਕਡਾਊਨ ਅਤੇ ਕਰਫਿਊ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲਿਆ ਹੈ।ਜਿਸ ਕਰਕੇ ਕਰੋਨਾ ਮਹਾਂਮਾਰੀ ਦੇ ਕੇਸਾਂ ਵਿੱਚ ਕਾਫੀ ਕਮੀ ਦਰਜ਼ ਕੀਤੀ ਗਈ ਹੈ।ਸੋਨੀ ਨੇ ਕਿਹਾ ਕਿ ਜੇਕਰ ਲੋਕ ਇਸੇ ਤਰ੍ਹਾਂ ਸਰਕਾਰ ਦੇ ਸਹਿਯੋਗ ਦੇਣ ਤਾਂ ਇਹ ਮਹਾਂਮਾਰੀ ਜਲਦੀ ਸਮਾਪਤ ਹੋ ਜਾਵੇਗੀ ਅਤੇ ਹਰ ਵਿਅਕਤੀ ਪਹਿਲਾਂ ਵਾਂਗ ਆਪਣਾ ਜੀਵਨ ਬਤੀਤ ਕਰ ਸਕੇਗਾ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਈ ਰੱਖਣ ਅਤੇ ਭੀੜਭਾੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਗੁਰੇਜ਼ ਕਰਨ।
                ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਰਾਜਬੀਰ ਕੋਰ, ੍ਰ ਮਨਜੀਤ ਸਿੰਘ, ਰਿੰਕੂ ਪਹਿਲਵਾਨ, ਅਭੀ ਪਹਿਲਵਾਨ, ਗਿਆਨ ਸਿੰਘ ਤੇ ਘਨਈਆ ਕੁਮਾਰ ਵੀ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …