Friday, September 18, 2026

ਹਲਕਾ ਪਾਇਲ ਦੀਆਂ ਸੰਗਤਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ 177 ਕੁਇੰਟਲ ਕਣਕ ਭੇਟ

ਅੰਮ੍ਰਿਤਸਰ, 20 ਮਈ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਗੁਰੂ ਰਾਮ ਦਾਸ ਵਿਖੇ ਹਲਕਾ ਪਾਇਲ ਦੀਆਂ ਸੰਗਤਾਂ ਵੱਲੋਂ 177 ਕੁੁਇੰਟਲ 70 ਕਿਲੋ ਕਣਕ ਭੇਟ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।ਕਣਕ ਭੇਟ ਕਰਨ ਆਈ ਸੰਗਤ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਰਘਬੀਰ ਸਿੰਘ ਸਹਾਰਨ ਮਾਜਰਾ ਅਤੇ ਈਸ਼ਰ ਸਿੰਘ ਮੇਹਰਬਾਨ ਸਾਬਕਾ ਐਮ.ਐਲ.ਏ ਨੇ ਕੀਤੀ।ਜਿੰਨਾਂ ਨੂੰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਤੇ ਸਤਨਾਮ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
                  ਕਣਕ ਲੈ ਕੇ ਪੁੱਜੀਆਂ ਸੰਗਤਾਂ ਵਿੱਚ ਗੁਰਜੀਤ ਸਿੰਘ ਪੰਧੇਰਖੇੜੀ, ਪ੍ਰਿਤਪਾਲ ਸਿੰਘ, ਹਰਨੇਕ ਸਿੰਘ ਦੋਹਰਾਹਾ, ਗੁਰਪ੍ਰੀਤ ਸਿੰਘ ਮਦਸੂਦੜਾ, ਸਰਬਜੀਤ ਸਿੰਘ, ਜਗਜੀਤ ਸਿੰਘ, ਜਸਬੀਰ ਸਿੰਘ, ਕੁਲਦੀਪ ਸਿੰਘ ਮਦਸੂਦੜਾ, ਨਿਰਮਲ ਸਿੰਘ ਪੰਧੇਰਖੇੜੀ, ਬੇਅੰਤ ਸਿੰਘ ਪੰਧੇਰਖੇੜੀ, ਸੁਖਬੀਰ ਸਿੰਘ, ਬਲਜਿੰਦਰ ਸਿੰਘ, ਪ੍ਰਗਟ ਸਿੰਘ ਸਰਪੰਚ, ਮਾਸਟਰ ਅਜਮੇਰ ਸਿੰਘ, ਗੁਰਿੰਦਰ ਸਿੰਘ ਆਦਿ ਸ਼ਾਮਲ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …