ਨਵਾਂਸ਼ਹਿਰ, 21 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੋਂਅ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਦੀਆਂ ਜਾਇਦਾਦਾਂ ਦਾ ਮਾਲ ਵਿਭਾਗ ਵੱਲੋਂ ਰਿਕਾਰਡ ਤਿਆਰ ਕਰਨ ਦਾ ਕੰਮ ਸਮਾਂਬੱਧ ਤਰੀਕੇ ਨਾਲ ਜੰਗੀ ਪੱਧਰ ’ਤੇ ਸ਼ੁਰੂ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਅਨੁਸੂਚਿਤ ਜਾਤੀ ਵਰਗ ਦੇ ਗ਼ਰੀਬ ਪਰਿਵਾਰਾਂ ਨੂੰ ਸਵੈ-ਰੁਜ਼ਗਾਰ ਸਥਾਪਿਤ ਕਰਨ ਵਿਚ ਵੱਡੀ ਮਦਦ ਮਿਲੇਗੀ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਉਹ ਕਾਰਪੋਰੇਸ਼ਨ ਪਾਸੋਂ ਸਰਕਾਰ ਦੀਆਂ ਸਕੀਮਾਂ ਅਧੀਨ ਆਪਣੀ ਰਿਹਾਇਸ਼ੀ ਜਾਇਦਾਦ ਦੀ ਜਾਮਨੀ ਦੇ ਕੇ ਕਰਜ਼ੇ ਪ੍ਰਾਪਤ ਕਰ ਕੇ ਆਪਣਾ ਸਵੈ-ਰੁਜ਼ਗਾਰ ਸਥਾਪਿਤ ਆਪਣੇ ਪਰਿਵਾਰਾਂ ਦਾ ਜੀਵਨ ਪੱਧਰ ਉਚਾ ਚੁੱਕ ਸਕਣਗੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media