Monday, December 23, 2024

ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ’ਤੇ ਦਰਜ਼ ਕਰਵਾਈ ਜਾ ਸਕਦੀ ਹੈ ਕੋਵਿਡ ਸਬੰਧੀ ਸ਼ਿਕਾਇਤ – ਡੀ.ਸੀ

ਕੋਵਿਡ ਮਰੀਜ਼ਾਂ ਦਾ ਇਲਾਜ਼ ਕਰ ਰਹੇ ਪ੍ਰਾਈਵੇਟ ਹਸਪਤਾਲਾਂ ਵਿਚ ਹੈਲਪ ਡੈਸਕ ਸਥਾਪਿਤ

ਨਵਾਂਸ਼ਹਿਰ, 21 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ 01823-227471 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਕੰਟਰੋਲ ਰੂਮ ’ਤੇ ਹਸਪਤਾਲਾਂ ਵਿਚ ਦਾਖ਼ਲ ਕੋਵਿਡ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਸਬੰਧੀ ਸ਼ਿਕਾਇਤ ਦਰਜ਼ ਕਰਵਾਈ ਜਾ ਸਕਦੀ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਕੋਵਿਡ ਮਰੀਜ਼ਾਂ ਦਾ ਇਲਾਜ਼ ਕਰ ਰਹੇ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਲਈ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਹਨ, ਤਾਂ ਜੋ ਉਨ੍ਹਾਂ ਨੂੰ ਆਪਣੇ ਮਰੀਜ਼ਾਂ ਦੀ ਸਥਿਤੀ ਦੀ ਸਹੀ ਜਾਣਕਾਰੀ ਮਿਲਦੀ ਰਹੇ।ਉਨ੍ਹਾਂ ਦੱਸਿਆ ਕਿ ਕਰਨ ਹਸਪਤਾਲ ਵਿੱਚ ਦਾਖ਼ਲ ਕੋਵਿਡ ਮਰੀਜ਼ਾਂ ਦੀ ਸਥਿਤੀ ਸਬੰਧੀ ਜਾਣਕਾਰੀ ਲਈ 8427458700, 9815953831 ਅਤੇ 9996032407 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।ਇਸੇ ਤਰ੍ਹਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਦਾ ਹੈਲਪ ਡੈਸਕ ਨੰਬਰ 8427957988, ਰਾਜਾ ਹਸਪਤਾਲ ਦਾ 9115900991, ਆਈ.ਵੀ.ਵਾਈ ਹਸਪਤਾਲ ਦਾ 9988004977 ਤੇ 9888995609, ਹੋਪ ਹਸਪਤਾਲ ਦਾ 8699796936, ਸੂਰੀ ਹਸਪਤਾਲ ਦਾ 9803184007 ਅਤੇ ਨਵਨੂਰ ਹਸਪਤਾਲ ਦਾ ਹੈਲਪ ਡੈਸਕ ਨੰਬਰ 9878817166 ਹੈ।
                     ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕੋਵਿਡ ਸਬੰਧੀ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਨਿਪਟਾਰੇ ਲਈ ਸਹਾਇਕ ਕਮਿਸ਼ਨਰ (ਜ) ਦੀ ਅਗਵਾਈ ਹੇਠ ਇਕ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।ਇਸ ਕਮੇਟੀ ਵਿਚ ਸੀਨੀਅਰ ਪੁਲਿਸ ਕਪਤਾਨ ਦੇ ਨੁਮਾਇੰਦੇ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਿਵਲ ਸਰਜਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਮੈਂਬਰ ਵਜੋਂ ਲਿਆ ਗਿਆ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …