Monday, December 23, 2024

ਕਾਰੋਬਾਰ ਬਿਊਰੋ ਵਲੋਂ ਕੋਵਿਡ ਦੌਰਾਨ ਆਨਲਾਈਨ ਸੇਵਾਵਾਂ ਜਾਰੀ

ਕਪੂਰਥਲਾ, 21 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਬੇਰੁਜਗਾਰ ਨੌਜਵਾਨਾਂ ਦੇ ਰੁਜ਼ਗਾਰ ਲਈ ਵਧਦੇ ਕੋਵਿਡ ਦੇ ਮੱਦੇਨਜ਼ਰ ਸਾਰੀਆਂ ਸੇਵਾਵਾਂ ਆਨਲਾਈਨ ਮੋਡ ਵਿੱਚ ਚਲਾਈਆਂ ਜਾ ਰਹੀਆਂ ਹਨ। ਬਿਊਰੋ ਵਲੋਂ ਅਪ੍ਰੈਲ ਤੇ ਮਈ ਮਹੀਨੇ ਤੱਕ 20 ਪਲੇਸਮੈਂਟ ਕੈਂਪ ਲਗਾਏ ਜਾ ਚੁੱਕੇ ਹਨ, ਜਿੰਨਾਂ ਵਿੱਚ 26 ਨਿਯੋਜਕਾਂ ਅਤੇ 1210 ਪ੍ਰਾਰਥੀਆਂ ਨੇ ਇੰਟਰਵਿਊ ਵਿੱਚ ਭਾਗ ਲਿਆ।
                  ਜਿਲ੍ਹਾ ਰੋਜ਼ਗਾਰ ਬਿਊਰੋ ਦੀ ਮੁਖੀ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਪਲੇਸਮੈਂਟ ਕੈਂਪ ਤੋਂ ਪਹਿਲਾਂ ਪ੍ਰਾਪਤ ਹੋਈ ਜਾਣਕਾਰੀ ਦੇ ਅਧਾਰ ’ਤੇ ਬਿਊਰੋ ਦੇ ਸਟਾਫ ਵਲੋਂ ਟੈਲੀਫੋਨ ਕਾਲ ਕਰਕੇ ਪ੍ਰਾਰਥੀਆਂ ਨੂੰ ਕੰਪਨੀਆਂ ਅਤੇ ਅਸਾਮੀਆਂ ਬਾਰੇ ਸੂਚਨਾ ਦਿੱਤੀ ਜਾਂਦੀ ਹੈ ਅਤੇ ਉਨਾਂ ਨੂੰ ਪਲੇਸਮੈਂਟ ਕੈਂਪ ਦਾ ਲਿੰਕ ਭੇਜਿਆ ਜਾਂਦਾ ਹੈ।
                              ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਾਰੋਬਾਰ ਬਿਊਰੋ ਕਪੂਰਥਲਾ ਦੇ ਹੈਲਪਲਾਈਨ ਨੰਬਰ 9888219247 ’ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …