Tuesday, December 24, 2024

ਕਾਂਗਰਸ ਦੀ ਧੱਕੇਸ਼ਾਹੀ ਖ਼ਿਲਾਫ਼ ਭਾਜਪਾ ਆਗੂਆਂ ਵਲੋਂ ਬਠਿੰਡਾ ਦੇ ਐਸ.ਐਸ.ਪੀ ਨਾਲ ਮੁਲਾਕਾਤ

ਸੰਗਰੂਰ, 21 ਮਈ (ਜਗਸੀਰ ਲੌਂਗੋਵਾਲ) – ਬਠਿੰਡਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਅਰਦਾਸ ਕਰਨ ਵਾਲੇ ਦਲਿਤ ਸਰਪੰਚ ਦੇ ਪਤੀ ਗੁਰਮੇਲ ਸਿੰਘ ਖਿਲਾਫ਼ ਝੂਠਾ ਕੇਸ ਦਰਜ਼ ਕਰਕੇ ਕਾਂਗਰਸ ਨੇ ਦਲਿਤ ਭਾਈਚਾਰੇ ਦੀ ਆਵਾਜ਼ ਨੂੰ ਦੱਬਣ ਦੀ ਕੋਝੀ ਹਰਕਤ ਕੀਤੀ ਹੈ।
                  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਐਸ.ਸੀ ਮੋਰਚੇ ਦੇ ਸੂਬਾ ਜਨਰਲ ਸਕੱਤਰ ਰਾਂਝਾ ਬਖ਼ਸ਼ੀ ਨੇ ਕੀਤਾ।ਉਨ੍ਹਾਂ ਦੱਸਿਆ ਕਿ ਭਾਜਪਾ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਇਸ ਗੱਲ ਨੂੰ ਲੈ ਕੇ ਸ਼ੁੱਕਰਵਾਰ ਨੂੰ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਆਗੂਆਂ ਨੇ ਪ੍ਰਦੇਸ਼ ਪ੍ਰਧਾਨ ਰਾਜ ਕੁਮਾਰ ਅਟਵਾਲ, ਭਾਜਪਾ ਜ਼ਿਲ੍ਹਾ ਪ੍ਰਧਾਨ ਵਿਨੋਦ ਬਿੰਟਾ, ਮੋਰਚੇ ਦੇ ਕੌਮੀ ਸਕੱਤਰ ਸੰਤੋਖ ਸਿੰਘ ਗੁਮਟਾਲਾ ਅਤੇ ਪ੍ਰਦੇਸ਼ ਜਨਰਲ ਸਕੱਤਰ ਰਾਂਝਾ ਬਖਸ਼ੀ ਦੀ ਅਗਵਾਈ ਵਿੱਚ ਬਠਿੰਡਾ ਦੇ ਐਸ.ਐਸ.ਪੀ ਨਾਲ ਮੁਲਾਕਾਤ ਕੀਤੀ।
                ਇਸ ਦੌਰਾਨ ਰਾਂਝਾ ਬਖਸ਼ੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਗੁਰਮੇਲ ਸਿੰਘ ਦੀ ਤੁਰੰਤ ਰਿਹਾਈ ਨਾ ਹੋਈ ਅਤੇ ਸੂਬਾ ਵਾਸੀਆਂ ਵਿਸ਼ੇਸ਼ ਤੌਰ ਤੇ ਦਲਿਤ ਵਰਗ ਨਾਲ ਧੱਕੇਸ਼ਾਹੀ ਬੰਦ ਨਾ ਹੋਈ, ਤਾਂ ਭਾਜਪਾ ਐਸ.ਸੀ ਮੋਰਚਾ ਪੂਰੇ ਪੰਜਾਬ ਵਿੱਚ ਸੰਘਰਸ਼ ਕਰਕੇ ਕਾਂਗਰਸ ਦੇ ਜੁਲਮਾਂ ਖ਼ਿਲਾਫ਼ ਪੰਜਾਬ ਵਾਸੀਆਂ ਨੂੰ ਲਾਮਬੱਧ ਕਰੇਗਾ।
               ਇਸ ਸਮੇਂ ਭਾਜਪਾ ਆਗੂ ਪ੍ਰਦੀਪ ਬੱਬਰ, ਐਸ.ਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ, ਦਵਿੰਦਰ ਸਿੰਘ ਅਤੇ ਦਲਿਤ ਆਗੂ ਸੁਖਵਿੰਦਰ ਸਿੰਘ ਆਦਿ ਮੌਜ਼ੂਦ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …